ਸ਼੍ਰੋਮਣੀ ਕਮੇਟੀ ਦੇ ਬਜਟ ਸਬੰਧੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ
08:18 AM Mar 02, 2024 IST
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ 2024-25 ਵਾਸਤੇ ਜਨਰਲ ਇਜਲਾਸ ਦੀ ਤਰੀਕ ਤੈਅ ਕਰਨ ਲਈ ਭਲਕੇ 2 ਮਾਰਚ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਬਜਟ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਵਿਚਾਰ ਕਰਨ ਤੋਂ ਇਲਾਵਾ ਹੋਰ ਸਿੱਖ ਮਾਮਲਿਆਂ ਬਾਰੇ ਵਿਚਾਰ ਚਰਚਾ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬਜਟ ਵਾਸਤੇ ਜਨਰਲ ਇਜਲਾਸ ਮਾਰਚ ਦੇ ਅਖੀਰਲੇ ਹਫਤੇ ਸੱਦੇ ਜਾਣ ਦੀ ਸੰਭਾਵਨਾ ਹੈ। ਇਸ ਸਬੰਧੀ ਭਲਕੇ ਅੰਮ੍ਰਿਤਸਰ ਵਿੱਚ ਮੀਟਿੰਗ ਹੋਵੇਗੀ। ਸ਼੍ਰੋਮਣੀ ਕਮੇਟੀ ਸੂਤਰਾਂ ਮੁਤਾਬਿਕ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਬਜਟ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਵਿਚਾਰ ਕੀਤਾ ਜਾਵੇਗਾ। ਇਸ ਨਵੇਂ ਵਿੱਤੀ ਵਰ੍ਹੇ ਵਾਸਤੇ ਸਿੱਖ ਸੰਸਥਾ ਵੱਲੋਂ 10 ਫੀਸਦੀ ਵਾਧੇ ਨਾਲ ਬਜਟ ਪੇਸ਼ ਕੀਤਾ ਜਾ ਸਕਦਾ ਹੈ। -ਟਨਸ
Advertisement
Advertisement