ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤ ਨੂੰ ਨਿਰਵਸਤਰ ਕਰ ਕੇ ਕੁੱਟਣ ਦੇ ਮਾਮਲੇ ਦੀ ਜਾਂਚ ਸ਼ੁਰੂ

08:39 AM Jan 25, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਜਲੰਧਰ/ ਕਰਤਾਰਪੁਰ, 24 ਜਨਵਰੀ
ਤਿੰਨ ਨੌਜਵਾਨਾਂ ਵੱਲੋਂ ਇੱਕ ਔਰਤ ਨੂੰ ਨਿਰਵਸਤਰ ਕਰ ਕੇ ਕੁੱਟਮਾਰ ਕਰਨ ਦੀਆਂ ਦੋ ਵੀਡੀਓ ਵਾਇਰਲ ਹੋਣ ਮਗਰੋਂ ਥਾਣਾ ਰਾਮਾਮੰਡੀ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਵਿੱਢ ਦਿੱਤੀ ਹੈ। ਪੁਲੀਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਹ ਵੀਡੀਓਜ਼ ਦੇਰ ਰਾਤ ਕਰਤਾਰਪੁਰ ਨੇੜੇ ਇੱਕ ਖੇਤ ’ਚ ਬਣਾਈਆਂ ਗਈਆਂ ਸਨ। ਹਾਲਾਂਕਿ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਇਹ ਵੀਡੀਓ ਕਦੋਂ ਦੀਆਂ ਹਨ। ਪੀੜਤ ਔਰਤ ਵਲੋਂ ਵੀ ਕਿਸੇ ਥਾਣੇ ’ਚ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਇਹ ਵੀਡੀਓ ਜਲੰਧਰ ਸਿਟੀ ਪੁਲੀਸ ਕੋਲ ਪਹੁੰਚ ਗਈ ਹੈ ਤੇ ਇਨ੍ਹਾਂ ਬਾਰੇ ਕਰਤਾਰਪੁਰ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ ਹੈ। ਦੂਜੇ ਪਾਸੇ ਜਲੰਧਰ ਦੇ ਕੁਝ ਕਿੰਨਰਾਂ ਨੇ ਦੱਸਿਆ ਕਿ ਔਰਤ ਨਾਲ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਸੀ। ਕਿੰਨਰਾਂ ਨੇ ਰਾਮਾਮੰਡੀ ਥਾਣੇ ਦੇ ਬਾਹਰ ਮੁਜ਼ਾਹਰਾ ਕੀਤਾ ਤੇ ਦੱਸਿਆ ਕਿ ਕਰਤਾਰਪੁਰ ਇਲਾਕੇ ਦਾ ਨੌਜਵਾਨ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਕਿੰਨਰ ਸਿੰਮੀ ਨੇ ਮੁਤਾਬਕ ਰੋਜ਼ਾਨਾ ਕਈ ਗੁੰਡਿਆਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਰਾਮਾਮੰਡੀ ਥਾਣੇ ਦੇ ਐੱਸਆਈ ਅਰੁਣ ਕੁਮਾਰ ਨੇ ਦੱਸਿਆ ਕਿ ਹੋਰ ਜਾਂਚ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement