For the best experience, open
https://m.punjabitribuneonline.com
on your mobile browser.
Advertisement

ਬੇਅਦਬੀ ਘਟਨਾ ਦੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਕੋਲ ਪੁੱਜੀ

10:57 AM May 06, 2024 IST
ਬੇਅਦਬੀ ਘਟਨਾ ਦੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਕੋਲ ਪੁੱਜੀ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਮਈ
ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਚ ਗੁਰਦੁਆਰਾ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਕਰਨ ਮਗਰੋਂ ਜਾਂਚ ਟੀਮ ਨੇ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਭੇਜ ਦਿੱਤੀ ਹੈ ਜਿਸ ਨੂੰ ਸ਼੍ਰੋਮਣੀ ਕਮੇਟੀ ਵਲੋਂ ਅਗਲੇਰੀ ਕਾਰਵਾਈ ਲਈ ਅਕਾਲ ਤਖਤ ਦੇ ਜਥੇਦਾਰ ਕੋਲ ਭੇਜਿਆ ਜਾਵੇਗਾ। ਇਸ ਦੌਰਾਨ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤ ਨੂੰ ਆਦੇਸ਼ ਦਿੱਤਾ ਹੈ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਦੇ ਪਰਿਵਾਰ ਦਾ ਸਮਾਜਿਕ ਤੇ ਧਾਰਮਿਕ ਬਾਈਕਾਟ ਕੀਤਾ ਜਾਵੇ ਅਤੇ ਦੋਸ਼ੀ ਦੀਆਂ ਅੰਤਿਮ ਰਸਮਾਂ ਕਿਸੇ ਵੀ ਗੁਰਦੁਆਰੇ ਵਿਚ ਨਾ ਹੋਣ ਦੇਣ। ਦੱਸਣਯੋਗ ਹੈ ਕਿ ਬੀਤੇ ਦਿਨੀਂ ਵਾਪਰੀ ਇਸ ਘਟਨਾ ਵਿਚ ਸੰਗਤ ਵਲੋਂ ਬੇਅਦਬੀ ਕਰਨ ਵਾਲੇ ਸ਼ਖਸ ਦੀ ਇੰਨੀ ਕੁੱਟਮਾਰ ਕੀਤੀ ਗਈ ਕਿ ਉਸ ਦੀ ਮੌਤ ਹੋ ਗਈ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਪੁਲੀਸ ਪ੍ਰਸ਼ਾਸਨ ਅਤੇ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਸਫਲ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਨੇ ਘਟਨਾ ਵਾਲੀ ਥਾਂ ਪਿੰਡ ਬੰਡਾਲਾ ਪੁੱਜ ਕੇ ਸਮੁੱਚੀ ਜਾਣਕਾਰੀ ਲੈਣ ਉਪਰੰਤ ਰਿਪੋਰਟ ਭੇਜੀ ਹੈ ਜੋ ਅਗਲੀ ਕਾਰਵਾਈ ਲਈ ਭੇਜ ਦਿੱਤੀ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×