ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੰਚਾਈ ਵਿਭਾਗ ਨੇ ਹੜ੍ਹ ਰੋਕਣ ਲਈ ਅਹਿਮ ਕਦਮ ਚੁੱਕੇ

07:37 AM Aug 15, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਗਸਤ
ਸਿੰਚਾਈ ਅਤੇ ਹੜ੍ਹ ਕੰਟਰੋਲ ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਯਮੁਨਾ ’ਚ ਹੜ੍ਹਾਂ ਦੀ ਸਥਿਤੀ ਨੂੰ ਰੋਕਣ ਲਈ ਕੁਝ ਅਹਿਮ ਕਦਮ ਚੁੱਕੇ ਗਏ ਹਨ। ਅਧਿਕਾਰੀਆਂ ਮੁਤਾਬਕ ਫਿਲਹਾਲ ਹਾਲਤ ਸਥਿਰ ਹਨ ਤੇ ਪ੍ਰਸ਼ਾਸਨ ਵੱਲੋਂ ਪਹਾੜਾਂ ’ਚ ਪੈ ਰਹੇ ਮੀਂਹ ਕਾਰਨ ਬਣ ਰਹੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਦਿੱਲੀ ਦੇ ਸਿੰਚਾਈ ਅਤੇ ਹੜ੍ਹ ਕੰਟਰੋਲ ਵਿਭਾਗ ਦੇ ਮੰਤਰੀ ਸੌਰਭ ਭਾਰਦਵਾਜ ਨੇ ਦੱਸਿਆ ਕਿ ਜਦੋਂ ਵੀ ਯਮੁਨਾ ’ਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਜਾਂਦਾ ਹੈ ਜਾਂ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਜਾਂਦਾ ਹੈ ਤਾਂ ਯਮੁਨਾ ਦੇ ਆਲੇ-ਦੁਆਲੇ ਵਸੇ ਲੋਕਾਂ ਦਾ ਉਜਾੜਾ ਹੁੰਦਾ ਹੈ। ਉਨ੍ਹਾਂ ਮੁਤਾਬਕ ਹਥਨੀ ਕੁੰਡ ਬੈਰਾਜ ਤੋਂ ਕਰੀਬ 13000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸਿੰਚਾਈ ਅਤੇ ਹੜ੍ਹ ਕੰਟਰੋਲ ਵਿਭਾਗ ਦੇ ਉੱਚ ਅਧਿਕਾਰੀ, ਮਾਲ ਵਿਭਾਗ ਦੇ ਉੱਚ ਅਧਿਕਾਰੀ ਤੇ ਡੀਐੱਮ ਜੁਟੇ ਹੋਏ ਹਨ। ਜਲ ਸਰੋਤ ਮੰਤਰਾਲੇ ਵੱਲੋਂ ਕਿਸ਼ਤੀਆਂ, ਮੁਨਾਦੀ ਅਤੇ ਹੋਰ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਫਿਲਹਾਲ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਹੀਂ ਹੈ, ਸਾਰੇ ਹਾਲਾਤ ਕਾਬੂ ਹੇਠ ਹਨ। ਭਾਰਦਵਾਜ ਮੁਤਾਬਕ ਅਕਸਰ ਦੇਖਿਆ ਜਾਂਦਾ ਹੈ ਕਿ ਜਦੋਂ ਪਾਣੀ ਦਾ ਪੱਧਰ ਵਧਦਾ ਹੈ ਤਾਂ ਯਮੁਨਾ ਦੇ ਨੇੜੇ ਰਹਿਣ ਵਾਲੇ ਲੋਕਾਂ ਦੇ ਬੱਚੇ ਪਾਣੀ ਵਿੱਚ ਚਲੇ ਜਾਂਦੇ ਹਨ ਪਰ ਹਾਦਸਿਆਂ ਤੋਂ ਬਚਾਅ ਲਈ ਲੋਕਾਂ ਨੂੰ ਯਮੁਨਾ ਤੋਂ ਦੂਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਪਾਣੀ ਹਾਲੇ ਚਿਤਾਵਨੀ ਦੇ ਪੱਧਰ ’ਤੇ ਨਹੀਂ ਪਹੁੰਚਿਆ ਹੈ, ਪਰ ਫਿਰ ਵੀ ਕਿਸੇ ਹਾਦਸੇ ਤੋਂ ਬਚਾਅ ਲਈ ਇਹਤਿਆਤ ਵਰਤਣੀ ਜ਼ਰੂਰੀ ਹੈ।

Advertisement

Advertisement