ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਤੇ ਸੰਘਰਸ਼ ਕਮੇਟੀ ਦੀ ਮੀਟਿੰਗ ’ਚ ਬਾਇਓ ਗੈਸ ਦਾ ਮੁੱਦਾ ਵਿਚਾਰਿਆ

08:38 AM Aug 17, 2024 IST
ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਡੀਸੀ ਤੇ ਐੱਸਐੱਸਪੀ।

ਬਲਵਿੰਦਰ ਸਿੰਘ ਭੰਗੂ
ਭੋਗਪੁਰ, 14 ਅਗਸਤ
ਖੰਡ ਮਿੱਲ ਭੋਗਪੁਰ ਵਿੱਚ ਲੱਗ ਰਿਹਾ ਸੀਐੱਨਜੀ ਬਾਇਓ ਗੈਸ ਪਲਾਂਟ ਬੰਦ ਕਰਾਉਣ ਲਈ ਇਲਾਕੇ ਦੀ 51 ਮੈਂਬਰੀ ਸੰਘਰਸ਼ ਕਮੇਟੀ ਦੀ ਮੀਟਿੰਗ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਭਾਜਪਾ ਆਗੂ ਹਰਵਿੰਦਰ ਸਿੰਘ ਡੱਲੀ ਦੀ ਅਗਵਾਈ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ (ਬਿਨਾਂ ਆਪ ਆਗੂਆਂ ਦੇ), ਵੱਖ ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਮਾਰਕੀਟ ਐਸੋਸੀਏਸ਼ਨ ਭੋਗਪੁਰ ਦੀ ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ ਨਾਲ ਹੋਈ। ਬੁਲਾਰਿਆਂ ਦੱਸਿਆ ਕਿ ਲੱਗ ਰਿਹਾ ਬਾਇਓ ਗੈਸ ਪਲਾਂਟ ਭੋਗਪੁਰ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਲਈ ਘਾਤਕ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਗੰਨੇ ਦੀਆਂ ਵਧੀਆ ਕਿਸਮਾਂ ਤਿਆਰ ਕਰਨ ਲਈ ਕਿਸਾਨਾਂ ਨੇ ਖੰਡ ਮਿੱਲ ਲਈ ਜ਼ਮੀਨ ਦਿੱਤੀ ਸੀ, ਨਾ ਕਿ ਬਾਇਓ ਗੈਸ ਪਲਾਂਟ ਲਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬਾਇਓ ਗੈਸ ਪਲਾਂਟ ਲੱਗਣ ਨਾਲ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋਵੇਗਾ ਅਤੇ ਹਵਾ ਪ੍ਰਦੂਸ਼ਿਤ ਹੋਵੇਗੀ ਅਤੇ ਮੱਖੀਆਂ -ਮੱਛਰਾਂ ਦੀ ਭਰਮਾਰ ਘਾਤਕ ਬਿਮਾਰੀਆਂ ਨੂੰ ਸੱਦਾ ਦੇਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਜਿਥੇ ਬਾਇਓ ਗੈਸ ਪਲਾਂਟ ਲੱਗੇ ਹਨ ਅਤੇ ਜਿੱਥੇ ਲੱਗ ਰਹੇ ਹਨ ਉੱਥੇ ਨਜ਼ਦੀਕ ਰਹਿੰਦੇ ਵਾਸੀ ਘਾਤਕ ਬਿਮਾਰੀਆਂ ਨਾਲ ਪੀੜਤ ਹੋ ਕੇ ਪਲਾਂਟ ਬੰਦ ਕਰਾਉਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਲਾਂਟ ਵਿੱਚ ਕਿਸੇ ਕਿਸਮ ਦੀ ਦੁਰਘਟਨਾ ਹੋ ਗਈ ਤਾਂ ਵੱਡਾ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਇਸ ਬਾਇਓ ਗੈਸ ਪਲਾਂਟ ਦਾ ਹੋਇਆ ਐੱਮਓਯੂ ਨੂੰ ਕੈਂਸਲ ਕਰਕੇ ਪਲਾਂਟ ਨੂੰ ਬੰਦ ਕੀਤਾ ਜਾਵੇ। ਡੀਸੀ ਨੇ ਸੰਘਰਸ਼ ਕਮੇਟੀ ਦੇ ਬੁਲਾਰਿਆਂ ਦੀਆਂ ਤਕਲੀਫਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ਅਨੁਸਾਰ ਹੀ ਅਗਲੇ ਕਦਮ ਚੁੱਕੇ ਜਾਣਗੇ ਅਤੇ ਅਗਲੇ ਹੁਕਮਾਂ ਤੱਕ ਪਲਾਂਟ ਦਾ ਕੰਮ ਬੰਦ ਰਹੇਗਾ। ਉਨ੍ਹਾਂ ਨੇ ਏਡੀਸੀ ਜਸਵੀਰ ਸਿੰਘ ਦੀ ਅਗਵਾਈ ’ਚ ਸਰਕਾਰੀ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਕਮੇਟੀ ਵਲੋਂ ਦਿੱਤੇ ਸੁਝਾਵਾਂ ਨੂੰ ਸਬੰਧਿਤ ਲੋਕਾਂ ਨਾਲ ਵਿਚਾਰ ਕੇ ਸਾਰੀ ਰਿਪੋਰਟ 20 ਅਗਸਤ ਤੋਂ ਪਹਿਲਾਂ ਉਨ੍ਹਾਂ (ਡੀਸੀ) ਨੂੰ ਸੌਂਪੀ ਜਾਵੇ।

Advertisement

Advertisement