ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਤਰੀ ਈਟੀਓ ਦੀ ਮੀਟਿੰਗ ’ਚ ਗੂੰਜਿਆ ਭ੍ਰਿਸ਼ਟਾਚਾਰ ਦਾ ਮੁੱਦਾ

09:00 AM Aug 24, 2024 IST
ਮੋਗਾ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ।

ਮਹਿੰਦਰ ਸਿੰਘ ਰੱਤੀਆਂ
ਮੋਗਾ, 23 ਅਗਸਤ
ਇੱਥੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਰੱਖੀ ਵਿਕਾਸ ਕਾਰਜਾਂ ਸਬੰਧੀ ਮੀਟਿੰਗ ’ਚ ਵਿਧਾਇਕਾਂ ਨੇ ਵਿਭਾਗਾਂ ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ। ਕੈਬਨਿਟ ਮੰਤਰੀ ਨੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਉੱਤੇ ਮੌਕੇ ’ਤੇ ਹੀ ਇੱਕ ਪਾਵਰਕੌਮ ਜੇਈ ਨੂੰ ਮੁਅੱਤਲ ਕਰਨ ਤੇ ਇੱਕ ਠੇਕਾ ਕਾਮੇ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਹੁਕਮ ਦਿੱਤੇ। ਇਸ ਮੌਕੇ ਮੋਗਾ ਦੇ ਐੱਸਡੀਐੱਮ ਸਾਰੰਗਪ੍ਰੀਤ ਸਿੰਘ ਔਜਲਾ ਨੂੰ ਮੰਤਰੀ ਨੇ ਸ਼ਾਬਾਸ਼ ਦਿੱਤੀ ਅਤੇ ਹੋਰ ਜਿਨ੍ਹਾਂ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ ਸੀ ਉਨ੍ਹਾਂ ਨੂੰ ਪ੍ਰਸ਼ੰਸਾਂ ਪੱਤਰ ਦਿੱਤੇ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਜਵਾਬ ਤਲਬੀ ਨੋਟਿਸ ਜਾਰੀ ਕੀਤੇ ਗਏ।
ਇਸ ਮੀਟਿੰਗ ਵਿਚ ਹਾਕਮ ਧਿਰ ਦੇ ਵਿਧਾਇਕਾਂ ਨੇ ਮਾਲ ਵਿਭਾਗ ’ਚ ਫੈਲੇ ਕਥਿਤ ਭ੍ਰਿਸ਼ਟਾਚਾਰ ਅਤੇ ਐਨਓਸੀ ਦੀ ਆੜ ’ਚ ਚੱਲ ਰਹੇ ਗੋਰਖਧੰਦੇ ਦਾ ਮੁੱਦਾ ਚੁੱਕਿਆ। ਉਨ੍ਹਾਂ ਮੰਤਰੀ ਦੇ ਧਿਆਨ ਵਿੱਚ ਜ਼ਿਲ੍ਹੇ ’ਚ ਮਾਲ ਪਟਵਾਰੀਆਂ ਨੂੰ ਦਿੱਤੇ ਗਏ ਵਾਧੂ ਚਾਰਜ ਉੱਤੇ ਇਤਰਾਜ਼ ਜ਼ਾਹਿਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਪਟਵਾਰੀ ਨਹੀਂ ਲੱਭਦੇ, ਉਨ੍ਹਾਂ ਲੋਕਾਂ ਦੀ ਸਹੂਲਤ ਲਈ ਵਾਧੂ ਚਾਰਜ ਨੇੜਲੇ ਮਾਲ ਪਟਵਾਰੀ ਨੂੰ ਦੇਣ ਲਈ ਆਖਿਆ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਹਾਕਮ ਧਿਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਪਿੰਡ ਵਿੱਚ ਤਾਇਨਾਤ ਪਾਵਰਕੌਮ ਜੇਈ ਖ਼ਿਲਾਫ਼ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੰਤਰੀ ਨੇ ਜੇਈ ਨੂੰ ਮੁਅੱਤਲ ਤੇ ਠੇਕਾ ਕੰਪਨੀ ਮੁਲਾਜ਼ਮ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਹੁਕਮ ਦਿੱਤਾ।
ਇਸ ਦੌਰਾਨ ਮੰਤਰੀ ਨੇ ਸਰਕਾਰੀ ਸਕੂਲਾਂ ਦੀ ਚੈਕਿੰਗ ਵੀ ਕੀਤੀ। ਸਰਕਾਰੀ ਸਕੂਲ ਜਨੇਰ ਦੇ ਵਿਦਿਆਰਥੀ ਜਮਾਤਾਂ ਤੋਂ ਬਾਹਰ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਉਨ੍ਹਾਂ ਡੀਸੀ, ਐੱਸਡੀਐੱਮਜ਼ ਤੇ ਡੀਈਓ ਨੂੰ ਸਕੂਲਾਂ ਦੀ ਲਗਾਤਾਰ ਚੈਕਿੰਗ ਕਰਨ ਦੀ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਵਿਸ਼ਾ ਮਾਹਿਰਾਂ ਨਾਲ ਅਚਾਨਕ ਕੋਈ ਵੀ ਸਕੂਲ ਚੈੱਕ ਕਰ ਸਕਦੇ ਹਨ। ਜੇ ਕਿਸੇ ਵਿਦਿਆਰਥੀ ਨੇ ਸਵਾਲਾਂ ਦਾ ਜਵਾਬ ਨਾ ਠੀਕ ਦਿੱਤਾ ਤਾਂ ਸਖ਼ਤ ਐਕਸ਼ਨ ਲਿਆ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨਐੱਚਏਆਈ) ਦੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਇਸ ਗੱਲ ਨੂੰ ਮੁੱਢੋਂ ਰੱਦ ਕਰ ਦਿੱਤਾ ਕਿ ਸੂਬੇ ਵਿੱਚ ਜ਼ਮੀਨਾਂ ਐਕੁਆਇਰ ਕਰਨ ਲਈ ਕੋਈ ਸਮੱਸਿਆ ਹੈ। ਜਲਦ ਹੀ ਸਬੰਧਤ ਜ਼ਮੀਨਾਂ ਐੱਨਐੱਚਏਆਈ ਨੂੰ ਸਪੁਰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਸਾਰੇ ਸਕੂਲਾਂ, ਹਸਪਤਾਲਾਂ ਅਤੇ ਆਯੂਸ ਹਸਪਤਾਲ ਦੀ ਇਮਾਰਤ ਨੂੰ ਸੋਲਰ ਊਰਜਾ ਨਾਲ ਜੋੜਨ ਦੀ ਹਦਾਇਤ ਕੀਤੀ। ਪੰਜਾਬ ਰੋਡਵੇਜ ਦੇ ਜਨਰਲ ਮੈਨੇਜਰ ਨੂੰ ਲੋੜ ਮੁਤਾਬਕ ਸਰਕਾਰੀ ਬੱਸ ਸੇਵਾ ਚਾਲੂ ਕਰਵਾਉਣ ਲਈ ਵੀ ਆਖਿਆ।
ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਅੰਮ੍ਰਿਤਪਾਲ ਸਿੰਘ ਸੁਖਾਨੰਦ ਦਵਿੰਦਰਜੀਤ ਸਿੰਘ ਲਾਡੀ ਢੋਂਸ ਸਾਰੇ ਵਿਧਾਇਕ, ਡੀਸੀ ਵਿਸ਼ੇਸ਼ ਸਾਰੰਗਲ, ਐੱਸਐੱਸਪੀ ਡਾ. ਅੰਕੁਰ ਗੁਪਤਾ, ਏਡੀਸੀ ਜਗਵਿੰਦਰਜੀਤ ਸਿੰਘ ਗਰੇਵਾਲ, ਏਡੀਸੀ ਚਾਰੂਮਿਤਾ ਆਦਿ ਮੌਜੂਦ ਸਨ।

Advertisement

Advertisement