ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਸੀ ਪਾਰਟੀਆਂ ਚੋਣ ਮਨੋਰਥ ਪੱਤਰ ’ਚ ਸ਼ਾਮਲ ਕਰਨ ਵਾਤਾਵਰਨ ਦਾ ਮੁੱਦਾ: ਸੀਚੇਵਾਲ

06:52 AM Mar 28, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਮਾਰਚ
ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਰਾਜਨੀਤਕ ਪਾਰਟੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਲਈ ਜਾਰੀ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰਾਂ ਵਿੱਚ ਵਾਤਾਵਰਨ ਦਾ ਮੁੱਦਾ ਸ਼ਾਮਿਲ ਕਰਨ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਉਂਦੀਆਂ ਲੋਕ ਸਭਾ ਦੀਆਂ ਚੋਣਾਂ ਮੌਕੇ ਰਾਜਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਵਾਤਾਵਰਨ ਦੇ ਮੁੱਦੇ ਨੂੰ ਚੋਣ ਮੁੱਦਾ ਬਣਾਉਣ ਲਈ ਦਬਾਅ ਪਾਉਣ। ਅੱਜ ਸੋਹਲ ਖਾਲਸਾ ਤੇ ਸੀਚੇਵਾਲ ਪਿੰਡ ਵਿੱਚ ਹੋਏ ਸਮਾਗਮਾਂ ਵਿੱਚ ਸ੍ਰੀ ਸੀਚੇਵਾਲ ਨੇ ਕਿਹਾ ਕਿ ਉਹ ਸਾਲ 2009 ਦੀਆਂ ਲੋਕਾਂ ਸਭਾ ਚੋਣਾਂ ਤੋਂ ਹੁਣ ਤੱਕ ਲੋਕ ਸਭਾ ਦੀ ਹਰ ਚੋਣ ਸਮੇਂ ਵਾਤਾਵਰਨ ਦੇ ਮੁੱਦੇ ਨੂੰ ਤਰਜੀਹ ਦੇਣ ਲਈ ਲੋਕਾਂ ਨੂੰ ਜਾਗਰੂਕ ਕਰਦੇ ਆ ਰਹੇ ਹਨ। ਸ੍ਰੀ ਸੀਚੇਵਾਲ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਯਤਨਸ਼ੀਲ ਹਨ ਕਿ ਰਾਜਸੀ ਪਾਰਟੀਆਂ ਵਾਤਾਵਰਨ ਵਰਗੇ ਸੰਵੇਦਨਸ਼ੀਲ ਮੁੱਦੇ ਨੂੰ ਆਪਣੇ ਰਾਜਨੀਤਕ ਏਜੰਡੇ ਵਿੱਚ ਸ਼ਾਮਲ ਕਰਨ। ਉਨ੍ਹਾਂ ਦੱਸਿਆ ਕਿ
ਸਾਲ 2009 ਦੀਆਂ ਲੋਕ ਸਭਾ ਚੋਣਾਂ ਮੌਕੇ ਪੰਜਾਬ ਦੇ ਲੋਕਾਂ ਨੂੰ ਨਾਲ ਲੈ ਕੇ ਵਾਤਾਵਰਨ ਚੇਤਨਾ ਲਹਿਰ ਚਲਾਈ ਸੀ ਤੇ ਇਸ ਦੌਰਾਨ ਕਾਲਾ ਸੰਘਿਆਂ ਡਰੇਨ, ਬੁੱਢਾ ਦਰਿਆ ਅਤੇ ਚਿੱਟੀ ਵੇਈਂ ਤੋਂ ਵਾਤਾਵਰਨ ਚੇਤਨਾ ਲਹਿਰ ਦੀ ਸ਼ੁਰੂਆਤ ਕੀਤੀ ਸੀ।
ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਦੀ ਚੱਲਦੀ ਕਾਰ ਸੇਵਾ ਦੇ ਸਾਰਥਿਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਹੋਰ ਵੀ ਵਧੇਰੇ ਅਸਰ ਦਿਖਾਈ ਦੇਣ ਲੱਗ ਪਵੇਗਾ।

Advertisement

Advertisement
Advertisement