ਨਵੀਂ ਦਿੱਲੀ, 22 ਜੁਲਾਈਸੰਸਦ ਦੇ ਦੋਵਾਂ ਸਦਨਾਂ ਵਿੱਚ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਮੁੱਦਾ ਉਠਾਏ ਜਾਣ ਦਰਮਿਆਨ ਸਰਕਾਰ ਨੇ 2012 ਵਿੱਚ ਗਠਿਤ ਇੱਕ ਅੰਤਰ-ਮੰਤਰਾਲਾ ਸਮੂਹ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਕੋਈ ਮਾਮਲਾ ਨਹੀਂ ਬਣਦਾ ਹੈ। -ਪੀਟੀਆਈ