For the best experience, open
https://m.punjabitribuneonline.com
on your mobile browser.
Advertisement

ਸਿਆਸੀ ਪਾਰਟੀਆਂ ਵੱਲੋਂ ਔਰਤਾਂ ਦੀ ਅਣਦੇਖੀ ਦਾ ਮੁੱਦਾ ਭਖਿਆ

08:54 AM Apr 18, 2024 IST
ਸਿਆਸੀ ਪਾਰਟੀਆਂ ਵੱਲੋਂ ਔਰਤਾਂ ਦੀ ਅਣਦੇਖੀ ਦਾ ਮੁੱਦਾ ਭਖਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 17 ਅਪਰੈਲ
ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਔਰਤਾਂ ਨੂੰ ਅਣਗੌਲਿਆ ਕਰਨ ਦਾ ਮਾਮਲਾ ਵੀ ਕਾਫ਼ੀ ਭਖ ਗਿਆ ਹੈ। ਔਰਤਾਂ ਦਾ 50 ਫੀਸਦੀ ਰਾਖਵਾਂਕਰਨ ਕਿੱਧਰੇ ਨਜ਼ਰ ਨਹੀਂ ਆ ਰਿਹਾ ਹੈ। ਪੰਜਾਬ ਵਿੱਚ ਭਾਜਪਾ ਵੱਲੋਂ 9 ਉਮੀਦਵਾਰ ਐਲਾਨੇ ਗਏ ਹਨ, ਜਿਨ੍ਹਾਂ ਵਿੱਚ ਤਿੰਨ ਔਰਤਾਂ ਪਟਿਆਲਾ ਤੋਂ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਬਠਿੰਡਾ ਤੋਂ ਸਾਬਕਾ ਆਈਏਐੱਸ ਪਰਮਪਾਲ ਕੌਰ ਅਤੇ ਹੁਸ਼ਿਆਰਪੁਰ ਤੋਂ ਮੌਜੂਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਸ਼ਾਮਲ ਹਨ।
ਅਕਾਲੀ ਦਲ ਸੱਤ ਉਮੀਦਵਾਰ ਅਤੇ ਕਾਂਗਰਸ ਣੇ ਉਮੀਦਵਾਰ ਐਲਾਨ ਚੁੱਕੀ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ’ਤੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ।
ਅੱਜ ਇੱਥੇ ਮੀਡੀਆ ਦੇ ਰੂਬਰੂ ਹੁੰਦਿਆਂ ਸਾਬਕਾ ਬਲਾਕ ਸਮਿਤੀ ਮੈਂਬਰ ਬੀਬੀ ਗੁਰਨਾਮ ਕੌਰ ਕੁੰਭੜਾ, ਇੰਦਰਜੀਤ ਕੌਰ, ਕਰਮਜੀਤ ਕੌਰ ਅਤੇ ਮਨਦੀਪ ਕੌਰ ਨੇ ਕਿਹਾ ਕਿ ਭਾਜਪਾ ਨੂੰ ਛੱਡ ਕੇ ਬਾਕੀ ਹਾਲੇ ਕਿਸੇ ਪਾਰਟੀ ਨੇ ਕਿਸੇ ਔਰਤ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਹੈ। ਖ਼ੁਦ ਨੂੰ ਕ੍ਰਾਂਤੀਕਾਰੀ ਪਾਰਟੀ ਦੱਸਣ ਵਾਲੀ ‘ਆਪ’ ਨੇ ਸਾਰੀਆਂ ਸੀਟਾਂ ’ਤੇ ਪੁਰਸ਼ਾਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦੋਂਕਿ ਪਾਰਟੀਆਂ ਨੂੰ ਔਰਤਾਂ ਦੇ 50 ਫੀਸਦੀ ਰਾਖਵੇਂਕਰਨ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਸਮੇਤ ਹੁਣ ਆਪ ਵੀ ਔਰਤਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਹੀ ਇਸਤੇਮਾਲ ਕਰਦੀ ਹੈ। ਬੇਟੀ ਬਚਾਓ-ਬੇਟੀ ਪੜ੍ਹਾਓ ਦਾ ਨਾਅਰਾ ਅਤੇ ਔਰਤਾਂ ਨੂੰ ਬਰਾਬਰੀ ਦੇ ਹੱਕ ਦੇਣ ਦੇ ਦਾਅਵੇ ਵੀ ਖੋਖਲੇ ਸਾਬਤ ਹੋ ਰਹੇ ਹਨ। ਇਹੀ ਨਹੀਂ 18 ਸਾਲ ਤੋਂ ਵੱਧ ਉਮਰ ਦੀਆਂ ਕੁੜੀਆਂ ਅਤੇ ਔਰਤਾਂ ਨੂੰ 1000-1000 ਰੁਪਏ ਦੀ ਗਰੰਟੀ ਤੋਂ ਸਰਕਾਰ ਮੁੱਕਰ ਗਈ।
ਅਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਆਮ ਆਦਮੀ ਪਾਰਟੀ ਨੇ ਔਰਤਾਂ ਦੇ 50 ਫੀਸਦੀ ਰਾਖਵੇਂਕਰਨ ਦਾ ਹੱਕ ਵੀ ਖੋਹ ਲਿਆ ਹੈ। ਕਿਸੇ ਹਲਕੇ ’ਚੋਂ ਔਰਤ ਨੂੰ ਉਮੀਦਵਾਰ ਨਾ ਬਣਾਏ ਜਾਣ ਕਾਰਨ ਬੀਬੀਆਂ ਵਿੱਚ ਭਾਰੀ ਰੋਸ ਹੈ, ਜਿਸ ਦਾ ਖ਼ਮਿਆਜ਼ਾ ਹੁਕਮਰਾਨ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×