ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਨ ਸਭਾ ਵਿੱਚ ਗੂੰਜਿਆ ਖਸਤਾ ਹਾਲ ਸੜਕਾਂ ਤੇ ਸੀਵਰੇਜ ਦਾ ਮੁੱਦਾ

08:46 AM Dec 02, 2023 IST

ਜੋਗਿੰਦਰ ਸਿੰਘ ਮਾਨ
ਮਾਨਸਾ, 1 ਦਸੰਬਰ
ਇਥੋਂ ਦੇ ਮਹੀਨੇ ਤੋਂ ਬੰਦ ਪਏ ਸੀਵਰੇਜ, ਟੁੱਟੀਆਂ ਸੜਕਾਂ ਅਤੇ ਟੌਲ ਪਲਾਜ਼ੇ ਦਾ ਮੁੱਦਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਵਿਧਾਨ ਸਭਾ ਵਿੱਚ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮਾਨਸਾ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਫੌਰੀ ਨਿਜਾਤ ਦਿਵਾ ਕੇ ਪਿੰਡ ਭੈਣੀਬਾਘਾ ਅਤੇ ਢੈਪਈ ਲਾਗੇ ਬਣੇ ਟੌਲ ਪਲਾਜ਼ੇ ਬੰਦ ਕੀਤੇ ਜਾਣ। ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਇਸ ’ਤੇ ਗੌਰ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਮਾਨਸਾ ਦੀਆਂ ਇਹ ਤਿੰਨੋਂ ਸਮੱਸਿਆਵਾਂ ਨੂੰ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਰਕਾਰ ਅੱਗੇ ਰੱਖਦਿਆਂ ਮੰਗ ਕੀਤੀ ਹੈ ਕਿ ਇਸ ਵਿੱਚ ਦੇਰੀ ਨਾ ਕੀਤੀ ਜਾਵੇ। ਸੀਵਰੇਜ ਦੀ ਸਮੱਸਿਆ ਨੇ ਸ਼ਹਿਰੀਆਂ ਦੇ ਨੱਕ ਵਿੱਚ ਦਮ ਕੀਤਾ ਹੋਇਆ ਹੈ। ਵਿਧਾਨ ਸਭਾ ਦੇ ਦੋ ਦਿਨ ਚੱਲੇ ਸ਼ੈਸ਼ਨ ਦੌਰਾਨ ਮਾਨਸਾ ਦੇ ਵਿਧਾਇਕ ਡਾ: ਵਿਜੈ ਸਿੰਗਲਾ ਨੇ ਉਕਤ ਸਮੱਸਿਆਵਾਂ ਤੋਂ ਇਲਾਵਾ ਸ਼ਹਿਰ ਨੂੰ ਜੋੜਦੀਆਂ ਸੜਕਾਂ ਦੇ ਪੁਨਰ ਨਿਰਮਾਣ, ਟੁੱਟੀਆਂ ਸੜਕਾਂ ਦੀ ਫੌਰੀ ਮੁਰੰਮਤ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਲੋਕ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਨ੍ਹਾਂ ਮੁਸ਼ਕਿਲਾਂ ਤੋਂ ਨਿਜਾਤ ਦਿਵਾਈ ਜਾਵੇ। ਵਿਧਾਇਕ ਨੇ ਕਿਹਾ ਕਿ ਸੀਵਰੇਜ ਪ੍ਰਣਾਲੀ ਦੇ ਠੱਪ ਹੋਣ ਦਾ ਮੁੱਖ ਕਾਰਨ ਪਾਣੀ ਲੈਣ ਵਾਲੇ ਪਲਾਂਟ ਦੀ ਸਮਰੱਥਾ ਘੱਟ ਹੋਣਾ ਅਤੇ ਪਾਣੀ ਦੀ ਨਿਕਾਸੀ ਨਾ ਹੋਣਾ ਹੈ। ਸਰਕਾਰ ਇਸ ਵੱਲ ਫੌਰੀ ਧਿਆਨ ਦੇ ਕੇ ਇਸ ਨੂੰ ਹੱਲ ਕਰਵਾਏ ਕਿਉਂਕਿ ਸੜਕਾਂ ਅਤੇ ਗਲੀਆਂ ਵਿੱਚ ਪਾਣੀ ਖੜ੍ਹਨ ਨਾਲ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਵਿਧਾਇਕ ਨੇ ਸ਼ਹਿਰ ਨੂੰ ਜੋੜਦੀਆਂ ਮੁੱਖ ਸੜਕਾਂ ਦੀ ਹਾਲਤ ਕਾਫੀ ਮਾੜੀ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਅਤੇ ਸਬੰਧਿਤ ਵਿਭਾਗ ਇਸ ਵੱਲ ਧਿਆਨ ਦੇ ਕੇ ਮਾਨਸਾ ਨੂੰ ਗਤੀ ਅਤੇ ਵਿਕਾਸ ਦੇ ਰਾਹ ’ਤੇ ਤੋਰੇ। ਇਨ੍ਹਾਂ ਸੜਕਾਂ ਦੀ ਹਾਲਤ ਦਿਨ ਬ ਦਿਨ ਬਦ ਤੋਂ ਬਦਤਰ ਹੋ ਰਹੀ ਹੈ ਅਤੇ ਸਮੱਸਿਆਵਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਭੈਣੀਬਾਘਾ ਅਤੇ ਢੈਪਈ ਲਾਗੇ ਬਣੇ ਦੋ ਟੌਲ ਪਲਾਜ਼ੇ ਵੀ ਹਟਾਉਣ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਟੌਲ ਪਲਾਜ਼ੇ ਹਟਣੇ ਚਾਹੀਦੇ ਹਨ ਕਿਉਂਕਿ ਇਸ ਸ਼ਹਿਰ ਵਿੱਚ ਕੋਈ ਜ਼ਿਆਦਾ ਵੱਡਾ ਉਦਯੋਗ ਜਾਂ ਕਾਰੋਬਾਰ ਨਹੀਂ ਹੈ। ਸ਼ਹਿਰ ਵਿੱਚ ਆਉਣ-ਜਾਣ ਵਾਲਿਆਂ ਅਤੇ ਟੌਲ ਪਲਾਜ਼ਿਆਂ ਤੋਂ ਲੰਘਣ ਵਾਲਿਆਂ ਤੋਂ ਵਸੂਲੀ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

Advertisement

Advertisement