For the best experience, open
https://m.punjabitribuneonline.com
on your mobile browser.
Advertisement

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: ਕੌਮੀ ਇਨਸਾਫ਼ ਮੋਰਚੇ ਦੇ ਕਾਫ਼ਲੇ ਨੂੰ ਮੁਹਾਲੀ ’ਚ ਰੋਕਿਆ

08:39 AM Oct 02, 2024 IST
ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ  ਕੌਮੀ ਇਨਸਾਫ਼ ਮੋਰਚੇ ਦੇ ਕਾਫ਼ਲੇ ਨੂੰ ਮੁਹਾਲੀ ’ਚ ਰੋਕਿਆ
ਕੌਮੀ ਇਨਸਾਫ਼ ਮੋਰਚੇ ਦੇ ਮਾਰਚ ਦੌਰਾਨ ਵਾਈਪੀਐੱਸ ਚੌਕ ’ਤੇ ਸੰਬੋਧਨ ਕਰਦੇ ਹੋਏ ਮੰਤਰੀ ਕੁਲਦੀਪ ਸਿੰਘ ਧਾਲੀਵਾਲ। -ਫੋਟੋ: ਵਿੱਕੀ ਘਾਰੂ
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 1 ਅਕਤੂਬਰ
ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪਿਛਲੇ ਸਾਲ 7 ਜਨਵਰੀ ਨੂੰ ਸ਼ੁਰੂ ਕੀਤਾ ਲੜੀਵਾਰ ਧਰਨਾ (ਪੱਕਾ ਮੋਰਚਾ) ਜਾਰੀ ਹੈ। ਅੱਜ ਵੱਡੀ ਗਿਣਤੀ ਲੋਕਾਂ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਕੀਤਾ ਅਤੇ ਚੰਡੀਗੜ੍ਹ ਵੱਲ ਕੂਚ ਕਰਨ ਦਾ ਯਤਨ ਕੀਤਾ ਪਰ ਮੁਹਾਲੀ ਪੁਲੀਸ ਨੇ ਵਾਈਪੀਐੱਸ ਚੌਕ ਨੇੜੇ ਬੈਰੀਕੇਡਿੰਗ ਕਰ ਕੇ ਸਿੱਖਾਂ ਦੇ ਕਾਫ਼ਲੇ ਨੂੰ ਅੱਗੇ ਵਧਣ ਤੋਂ ਰੋਕ ਲਿਆ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੌਕੇ ’ਤੇ ਪਹੁੰਚ ਕੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਪੂਰੀ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੀ ਪੱਕੀ ਰਿਹਾਈ ਦੀ ਕੋਸ਼ਿਸ਼ ਕੀਤੀ ਜਾਵੇਗੀ, ਜੋ ਹੁਣ ਸ਼ਰਤੀਆ ਜ਼ਮਾਨਤ ’ਤੇ ਹਨ। ਇੰਜ ਹੀ ਜਲਦੀ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਪੈਰੋਲ (ਛੁੱਟੀ) ਦਿੱਤੀ ਜਾਵੇਗੀ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਬਾਬਤ ਸੁਪਰੀਮ ਕੋਰਟ ਦੇ ਨੋਟਿਸ ਸਬੰਧੀ ਹਾਂ-ਪੱਖੀ ਰਿਪੋਰਟ ਭੇਜਣੇ। ਇਸ ਅਨੁਸਾਰ ਜਥੇਦਾਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਭੇਜਣ ’ਤੇ ਕੋਈ ਇਤਰਾਜ਼ ਨਹੀਂ ਹੋਵੇਗਾ। ਇਸ ਮੌਕੇ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਪੰਜਾਬ ਸਰਕਾਰ ਨੂੰ ਮਹੀਨੇ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇ ਇਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਜਲਦੀ ਹੀ ਵੱਡਾ ਐਕਸ਼ਨ ਉਲੀਕਿਆ ਜਾਵੇਗਾ। ਬੰਦੀ ਸਿੰਘ ਰਿਹਾਈ ਮਾਰਚ ਵਿੱਚ ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਸਣੇ ਵੱਖ-ਵੱਖ ਪੰਥਕ ਆਗੂਆਂ ਬਾਪੂ ਤਰਸੇਮ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਰੇਸ਼ਮ ਸਿੰਘ ਵਡਾਲੀ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ, ਭਾਈ ਇੰਦਰਵੀਰ ਸਿੰਘ, ਵਕੀਲ ਗੁਰਸ਼ਰਨ ਸਿੰਘ ਧਾਲੀਵਾਲ, ਬਾਪੂ ਗੁਰਚਰਨ ਸਿੰਘ, ਭਾਈ ਅਮਰਪ੍ਰੀਤ ਸਿੰਘ, ਭਾਈ ਕਰਨੈਲ ਸਿੰਘ ਪੰਜੋਲੀ, ਭਾਈ ਮਹਿੰਦਰ ਪਾਲ ਸਿੰਘ, ਭਾਈ ਅਵਤਾਰ ਸਿੰਘ ਮਹਿਮਾ, ਭਾਈ ਸੁਖਦੇਵ ਸਿੰਘ ਸੁੱਖਾ ਕੰਸਾਲਾ, ਭਾਈ ਗੁਰਦੀਪ ਸਿੰਘ ਬਠਿੰਡਾ ਹਾਜ਼ਰ ਸਨ।
ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਗੁਰਦੁਆਰਾ ਗੁਰਸਾਗਰ ਸਾਹਿਬ ਦੇ ਬਾਨੀ ਬਾਬਾ ਪ੍ਰਿਤਪਾਲ ਸਿੰਘ ਝੀਲ ਵਾਲੇ, ਬਾਬਾ ਤੇਜੇਸਵਰ ਪ੍ਰਤਾਪ ਸਿੰਘ, ਬਾਬਾ ਸਰੂਪ ਸਿੰਘ, ਬਾਬਾ ਗੁਰਮੇਲ ਸਿੰਘ, ਬਾਬਾ ਅਮਰਾਓ ਸਿੰਘ ਲੰਬਿਆਂ ਵਾਲੇ, ਬਸਪਾ ਦੇ ਕੌਮੀ ਸਕੱਤਰ ਭਾਈ ਜਗਜੀਤ ਸਿੰਘ ਛੜਬੜ ਸਣੇ ਹੋਰਨਾਂ ਨੇ ਵੀ ਸ਼ਮੂਲੀਅਤ ਕੀਤੀ।

Advertisement

Advertisement
Advertisement
Author Image

joginder kumar

View all posts

Advertisement