ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਦੇ ਦਖਲ ਨਾਲ ਕਣਕ ਦੀ ਲਿਫਟਿੰਗ ਦਾ ਮਸਲਾ ਸੁਲਝਿਆ

07:26 AM Apr 24, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 23 ਅਪਰੈਲ
ਖਰਾਬ ਮੌਸਮ ਤੇ ਮੰਡੀਆਂ ਵਿਚ ਕਣਕ ਦੀ ਭਾਰੀ ਆਮਦ ਦੌਰਾਨ ਕਣਕ ਦੀ ਲਿਫਟਿੰਗ ਨਾ ਹੋਣ ਕਰਕੇ ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ | ਇਸ ਦੌਰਾਨ ਢੁਆਈ ਮਜ਼ਦੂਰਾਂ ਦੀ ਹੜਤਾਲ ਕਾਰਨ ਸਥਿਤੀ ਹੋਰ ਗੰਭੀਰ ਹੋ ਗਈ ਸੀ ਜਿਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਪੀ. ਭਗੀਰਥ ਸਿੰਘ ਮੀਨਾ ਵੱਲੋਂ ਮੰਡੀਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਗਿਆ ਹੈ| ਉਨ੍ਹਾਂ ਦੱਸਿਆ ਕਿ ਲਿਫਟਿੰਗ ਨਾ ਹੋਣ ਕਰਕੇ ਮੰਡੀਆਂ ‘ਚ ਕਣਕ ਦੇ ਢੇਰ ਲੱਗ ਗਏ ਹਨ। ਇਸੇ ਕਰਕੇ ਮਜ਼ਦੂਰਾਂ ਤੇ ਟਰਾਂਸਪੋਰਟਾਂ ’ਚ ਤਣਾਅ ਬਣਿਆ ਹੋਇਆ ਹੈ। ਕਿਸਾਨ ਪ੍ਰੇਸ਼ਾਨ ਹਨ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਲਿਫਟਿੰਗ ਦਾ ਕੰਮ ਚਾਲੂ ਕਰਵਾਇਆ ਜਾਵੇ। ਉਨ੍ਹਾਂ ਠੇਕੇਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਲਿਫਟਿੰਗ ਸ਼ੁਰੂ ਕਰਵਾਈ ਜਾਵੇ ਨਹੀਂ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement