For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

10:03 AM Oct 06, 2024 IST
ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
ਪਾਵਰਕੌਮ ਦੇ ਪੈਨਸ਼ਨਰਾਂ ਦੀ ਮੀਟਿੰਗ ਵਿੱਚ ਹਾਜ਼ਰ ਪੈਨਸ਼ਨਰ। -ਫੋਟੋ: ਖੋਸਲਾ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 5 ਅਕਤੂਬਰ
ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਟਰਾਂਸਕੋ ਸ਼ਹਿਰੀ ਅਤੇ ਸਬ ਅਰਬਨ ਮੰਡਲ ਨਕੋਦਰ ਦੀ ਮਹੀਨਾਵਾਰ ਮੀਟਿੰਗ ਜਸਵੰਤ ਰਾਏ ਦੀ ਪ੍ਰਧਾਂਨਗੀ ਹੇਠ ਹੋਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਨਸ਼ਨਰ ਐਸੋਸੀਏਸ਼ਨ ਨੂੰ ਮੀਟਿੰਗਾਂ ਕਰਨ ਦਾ ਵਾਰ-ਵਾਰ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੀ ਨਿਖੇਧੀ ਕੀਤੀ ਗਈ। ਆਗੂਆਂ ਦੱਸਿਆ ਕਿ ਪੰਜਾਬ ਸਰਕਾਰ, ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋ ਪਰੋਖੇ ਕਰ ਕੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕਰ ਰਹੀ ਹੈ। ਇਸ ਕਰਕੇ ਉਨ੍ਹਾਂ ਦੀ ਐਸੋਸੀਏਸ਼ਨ 22 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਧਰਨਾ ਲਗਾ ਰਹੀ ਹੈ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਕੇ 2.59 ਦਾ ਫੈਕਟਰ ਸਾਰਿਆਂ ’ਤੇ ਲਾਗੂ ਕੀਤਾ ਜਾਵੇ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਦਿੱਤੀਆਂ ਜਾਣ, ਮੈਡੀਕਲ ਕੈਸਲੈੱਸ ਸਕੀਮ ਲਾਗੂ ਕੀਤੀ ਜਾਵੇ, ਵਧੇ ਸਕੇਲਾਂ ਦਾ ਏਰੀਅਰ ਜਾਰੀ ਕੀਤਾ ਜਾਵੇ ਅਤੇ 200 ਰੁਪਏ ਵਿਕਾਸ ਟੈਕਸ ਲੈਣਾ ਬੰਦ ਕੀਤਾ ਜਾਵੇ। ਮੀਟਿੰਗ ਵਿੱਚ ਹਰਬੰਸ ਲਾਲ, ਮੋਹਨ ਲਾਲ, ਫੁੰਮਣ ਸਿੰਘ, ਹਰਭਜਨ ਸਿੰਘ, ਦਰਸ਼ਨ ਸਿੰਘ ਡੱਲਾ, ਬਿਹਾਰੀ ਲਾਲ, ਸੋਢੀ ਰਾਮ, ਪਰਸਨ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ ਚੰਦੀ ਅਤੇ ਨਿਰਮਲ ਸਿੰਘ ਢਿੱਲੋ ਹਾਜ਼ਰ ਸਨ।

Advertisement

Advertisement
Advertisement
Author Image

Advertisement