ਜਨਤਾ ਦਲ (ਐੱਸ) ਨੇ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ
05:01 PM Sep 22, 2023 IST
ਨਵੀਂ ਦਿੱਲੀ, 22 ਸਤੰਬਰ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਐਲਾਨ ਕੀਤਾ ਕਿ ਜਨਤਾ ਦਲ (ਸੈਕੂਲਰ) ਨੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਭਾਜਪਾ ਪ੍ਰਧਾਨ ਨੇ ਇਹ ਐਲਾਨ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚਡੀ ਕੁਮਾਰਸਵਾਮੀ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਨੱਢਾ ਨਾਲ ਮੁਲਾਕਾਤ ਤੋਂ ਬਾਅਦ ਕੀਤਾ।
Advertisement
Advertisement