ਮੁਲਾਜ਼ਮਾਂ ਦੇ ਸਾਂਝੇ ਫਰੰਟ ਵੱਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਅੱਜ
08:53 AM Sep 03, 2024 IST
ਨਿੱਜੀ ਪੱਤਰ ਪ੍ਰੇਰਕ
ਜਲੰਧਰ, 2 ਸਤੰਬਰ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਰਣਜੀਤ ਸਿੰਘ ਰਾਣਵਾ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ ਅਤੇ ਸਵਿੰਦਰ ਪਾਲ ਸਿੰਘ ਮੋਲੋਵਾਲੀ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਤਿੰਨ ਸਤੰਬਰ ਨੂੰ ਰੋਸ ਮਾਰਚ ਕੀਤਾ ਜਾਵੇਗਾ। ਇਸ ਮਾਰਚ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀ 39 ਸੈਕਟਰ ਵਿਚਲੀ ਦਾਣਾ ਮੰਡੀ ਵਿਚ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਇਹ ਰੈਲੀ ਅਤੇ ਰੋਸ ਮਾਰਚ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਵਿਰੁੱਧ ਕੀਤਾ ਜਾ ਰਿਹਾ ਹੈ। ਸਾਂਝਾ ਫਰੰਟ ਦੇ ਆਗੂਆਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ।
Advertisement
Advertisement