For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਹੋਵੇਗੀ ਸਮਾਪਤ

08:20 AM Oct 11, 2023 IST
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਹੋਵੇਗੀ ਸਮਾਪਤ
Advertisement

ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 10 ਅਕਤੂਬਰ
ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਵਿਾੜ ਭਲਕੇ 11 ਅਕਤੂਬਰ ਨੂੰ ਬਾਅਦ ਦੁਪਹਿਰ ਸੰਗਤ ਲਈ ਬੰਦ ਹੋ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ 20 ਮਈ ਨੂੰ ਸ਼ੁਰੂ ਹੋਈ ਯਾਤਰਾ 11 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸਮਾਪਤੀ ਤੋਂ ਇੱਕ ਦਿਨ ਪਹਿਲਾਂ ਅੱਜ ਸ੍ਰੀ ਹੇਮਕੁੰਟ ਸਾਹਿਬ ਵਿੱਚ ਹਲਕੀ ਬਰਫਬਾਰੀ ਵੀ ਸ਼ੁਰੂ ਹੋ ਗਈ, ਜਿਸ ਦਾ ਸ਼ਰਧਾਲੂਆਂ ਨੇ ਆਨੰਦ ਮਾਣਿਆ। ਸਰਕਾਰੀ ਅੰਕੜਿਆਂ ਮੁਤਾਬਕ ਇਸ ਸਾਲ ਇਕ ਲੱਖ 80 ਹਜ਼ਾਰ ਤੋਂ ਵਧੇਰੇ ਸ਼ਰਧਾਲੂਆਂ ਨੇ ਇੱਥੇ ਮੱਥਾ ਟੇਕਿਆ, ਜਦੋਂਕਿ ਗ਼ੈਰਸਰਕਾਰੀ ਅੰਕੜਿਆਂ ਮੁਤਾਬਕ ਸ਼ਰਧਾਲੂਆਂ ਦੀ ਗਿਣਤੀ ਲਗਪਗ ਢਾਈ ਲੱਖ ਹੈ। 60 ਤੋਂ 70 ਹਜ਼ਾਰ ਅਜਿਹੇ ਸ਼ਰਧਾਲੂ ਵੀ ਸਨ, ਜੋ ਬਿਨਾ ਰਜਿਸਟਰੇਸ਼ਨ ਤੋਂ ਹੀ ਪੁੱਜੇ।

Advertisement

Advertisement
Advertisement
Author Image

sukhwinder singh

View all posts

Advertisement