ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੱਜ ਨੇ ਸ਼ਰਜੀਲ ਇਮਾਮ ਤੇ ਹੋਰਨਾਂ ਦੀਆਂ ਅਰਜ਼ੀਆਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾ

07:27 AM Jul 05, 2024 IST

ਨਵੀਂ ਦਿੱਲੀ

Advertisement

ਦਿੱਲੀ ਹਾਈ ਕੋਰਟ ਦੇ ਜਸਟਿਸ ਅਮਿਤ ਸ਼ਰਮਾ ਨੇ ਰਾਜਧਾਨੀ ’ਚ 2020 ਦੇ ਫਿਰਕੂ ਦੰਗਿਆਂ ਸਬੰਧੀ ਕਥਿਤ ਵੱਡੀ ਸਾਜ਼ਿਸ਼ ਨਾਲ ਜੁੜੇ ਯੂਏਪੀਏ ਮਾਮਲੇ ’ਚ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਸਣੇ ਹੋਰਨਾਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਅਜਿਹੇ ਮਾਮਲਿਆਂ ਦੀ ਸੁਣਵਾਈ ਕਰਨ ਵਾਲੇ ਜਸਟਿਸਾਂ ਦੀ ਸੂਚੀ ’ਚ ਤਬਦੀਲੀ ਤੋਂ ਇਹ ਮੁਕੱਦਮੇ ਜਸਟਿਸ ਪ੍ਰਤਿਭਾ ਐੱਮ. ਸਿੰਘ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਸੂਚੀਬੱਧ ਕੀਤੇ ਗਏ ਸਨ। ਜਸਟਿਸ ਸਿੰਘ ਨੇ ਹੁਕਮ ਦਿੱਤਾ ਕਿ ਇਹ ਮਾਮਲੇ 24 ਜੁਲਾਈ ਨੂੰ ਇੱਕ ਹੋਰ ਬੈਂਚ ਸਾਹਮਣੇ ਸੂਚੀਬੱਧ ਕੀਤੇ ਜਾਣ, ਜਿਸ ਵਿੱਚ ‘ਸਾਡੇ ਵਿੱਚੋਂ ਇੱਕ ਜਸਟਿਸ ਸ਼ਰਮਾ ਮੈਂਬਰ ਨਾ ਹੋਣ’ ਅਤੇ ਇਹ ਕਾਰਜਕਾਰੀ ਮੁੱਖ ਜਸਟਿਸ ਦੇ ਹੁਕਮ ਅਧੀਨ ਹੋਵੇਗਾ। ਇਸ ਕੇਸ ’ਚ ਹੋਰ ਮੁਲਜ਼ਮਾਂ ’ਚ ਰਾਸ਼ਟਰੀ ਜਨਤਾ ਦਲ ਦੇ ਯੂਥ ਵਿੰਗ ਦਾ ਆਗੂ ਤੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦਾ ਵਿਦਿਆਰਥੀ ਮੀਰਾਨ ਹੈਦਰ ਤੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਅਲੂਮਨੀ ਐਸੋਸੀਏਸ਼ਨ ਦਾ ਪ੍ਰਧਾਨ ਸ਼ਿਫਾ-ਉਰ-ਰਹਿਮਾਨ ਸ਼ਾਮਲ ਹਨ। -ਪੀਟੀਆਈ

Advertisement
Advertisement