ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਜ਼ੇ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਇਆ ਜੱਜ

07:28 AM Aug 28, 2024 IST

ਮੁੰਬਈ:

Advertisement

ਸੀਬੀਆਈ ਦੇ ਭ੍ਰਿਸ਼ਟਾਚਾਰ ਕੇਸ ’ਚ ਜ਼ਮਾਨਤ ਦੀ ਮੰਗ ਕਰਨ ਵਾਲੇ ਸਚਿਨ ਵਾਜ਼ੇ ਵੱਲੋਂ ਦਾਖ਼ਲ ਪਟੀਸ਼ਨ ’ਤੇ ਬੰਬੇ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਦੇ ਇਕ ਜੱਜ ਨੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਇਸ ਕੇਸ ’ਚ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦਾ ਨਾਮ ਵੀ ਆਇਆ ਹੈ। ਪਟੀਸ਼ਨ ’ਤੇ ਸੁਣਵਾਈ ਹੁਣ ਕਿਸੇ ਹੋਰ ਡਿਵੀਜ਼ਨ ਬੈਂਚ ਵੱਲੋਂ ਕੀਤੀ ਜਾਵੇਗੀ। ਵਾਜ਼ੇ ਇਸ ਸਮੇਂ ਨਿਆਂਇਕ ਹਿਰਾਸਤ ’ਚ ਹੈ ਅਤੇ ਉਸ ਨੇ ਜ਼ਮਾਨਤ ਮੰਗੀ ਹੈ। ਜਸਟਿਸ ਭਾਰਤੀ ਡਾਂਗਰੇ ਅਤੇ ਮੰਜੂਸ਼ਾ ਦੇਸ਼ਪਾਂਡੇ ਦੇ ਡਿਵੀਜ਼ਨ ਬੈਂਚ ਨੇ ਇਸ ਮਹੀਨੇ ਦੇ ਸ਼ੁਰੂ ’ਚ ਸੰਖੇਪ ਸੁਣਵਾਈ ਮਗਰੋਂ ਕਿਹਾ ਸੀ ਕਿ ਉਹ ਪਹਿਲਾਂ ਅੰਤਰਿਮ ਜ਼ਮਾਨਤ ’ਤੇ ਫ਼ੈਸਲਾ ਸੁਣਾਉਣਗੇ ਅਤੇ ਪਟੀਸ਼ਨ ’ਤੇ ਬਾਅਦ ’ਚ ਸੁਣਵਾਈ ਕੀਤੀ ਜਾਵੇਗੀ। -ਪੀਟੀਆਈ

Advertisement
Advertisement