ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਵੱਲੋਂ ਕਾਰ ’ਚੋਂ ਨਗਦੀ ਸਣੇ ਹੋਰ ਸਾਮਾਨ ਚੋਰੀ

08:56 AM Oct 21, 2023 IST

ਪੱਤਰ ਪ੍ਰੇਰਕ
ਜਲੰਧਰ, 20 ਅਕਤੂਬਰ
ਇੱਥੋਂ ਦੇ ਪਠਾਨਕੋਟ ਚੌਕ ਨੇੜੇ ਨੌਸਰਬਾਜ਼ ਬੱਚਿਆਂ ਨੇ ਅੰਮ੍ਰਿਤਸਰ ਦੇ ਵਪਾਰੀ ਦੀ ਕਾਰ ’ਚੋਂ ਪੈਸਿਆਂ ਵਾਲਾ ਬੈਗ ਚੋਰੀ ਕਰ ਲਿਆ ਅਤੇ ਫ਼ਰਾਰ ਹੋ ਗਏ। ਪੀੜਤ ਆਪਣੇ ਦੋਸਤ ਨੂੰ ਮਿਲਣ ਲਈ ਜਲੰਧਰ ਰੁਕਿਆ ਸੀ। ਉਸ ਨੇ ਅੱਗੇ ਦਿੱਲੀ ਲਈ ਰਵਾਨਾ ਹੋਣਾ ਸੀ। ਥਾਣਾ ਡਿਵੀਜ਼ਨ ਨੰਬਰ-8 ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅੰਮ੍ਰਿਤਸਰ ਦੇ ਰਹਿਣ ਵਾਲੇ ਜੋਏਜੀਤ ਸਿੰਘ ਨੇ ਦੱਸਿਆ ਕਿ ਉਹ ਦਿੱਲੀ ਜਾਣ ਲਈ ਆਪਣੀ ਕਾਰ ਵਿੱਚ ਘਰੋਂ ਨਿਕਲਿਆ ਸੀ। ਰਸਤੇ ਵਿੱਚ ਉਹ ਆਪਣੇ ਦੋਸਤ ਨੂੰ ਮਿਲਣ ਲਈ ਜਲੰਧਰ ਦੇ ਪਠਾਨਕੋਟ ਚੌਕ ਨੇੜੇ ਰੁਕਿਆ। ਉਹ ਅਜੇ ਆਪਣੇ ਦੋਸਤ ਨੂੰ ਮਿਲ ਰਿਹਾ ਸੀ ਕਿ 10 ਸਕਿੰਟਾਂ ਦੇ ਅੰਦਰ ਹੀ ਬੱਚੇ ਆਏ ਅਤੇ ਉਸ ਦਾ ਪੈਸਿਆਂ ਵਾਲਾ ਬੈਗ ਚੋਰੀ ਕਰ ਕੇ ਭੱਜ ਗਏ। ਪੀੜਤ ਅਨੁਸਾਰ ਉਸ ਦੇ ਬੈਗ ਵਿੱਚ ਕਰੀਬ 2.5 ਲੱਖ ਰੁਪਏ ਅਤੇ 6 ਪਾਸਪੋਰਟ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਮੌਕੇ ’ਤੇ ਪੁੱਜ ਕੇ ਜਾਂਚ ਪੜਤਾਲ ਕੀਤੀ। ਪੁਲੀਸ ਨੇ ਮੌਕੇ ਤੋਂ ਸੀਸੀਟੀਵੀ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਇਸ ਘਟਨਾ ਨੂੰ ਨਾਬਾਲਗ ਬੱਚਿਆਂ ਨੇ ਅੰਜਾਮ ਦਿੱਤਾ ਹੈ, ਜੋ ਬੈਗ ਲੈ ਕੇ ਭੱਜ ਗਏ। ਪੁਲੀਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲੀਸ ਨੇ ਬੱਚਿਆਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਵੀ ਜ਼ਬਤ ਕਰ ਲਈ ਹੈ।

Advertisement

Advertisement