ਕਰਨਾਟਕ ਹਾਈ ਕੋਰਟ ਵੱਲੋਂ ਸੀਤਾਰਮਨ ਖ਼ਿਲਾਫ਼ ਜਾਂਚ ’ਤੇ ਰੋਕ
06:54 AM Oct 01, 2024 IST
Advertisement
ਬੰਗਲੂਰੂ:
Advertisement
ਕਰਨਾਟਕ ਹਾਈ ਕੋਰਟ ਨੇ ਰੱਦ ਹੋ ਚੁੱਕੀ ਚੋਣ ਬਾਂਡ ਯੋਜਨਾ ’ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਾਮਲੇ ’ਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਹੋਰਾਂ ਖ਼ਿਲਾਫ਼ ਜਾਂਚ ’ਤੇ ਰੋਕ ਲਗਾ ਦਿੱਤੀ ਹੈ। ਮਾਮਲੇ ’ਤੇ 22 ਅਕਤੂਬਰ ਨੂੰ ਅਗਲੀ ਸੁਣਵਾਈ ਹੋਵੇਗੀ। ਜਸਟਿਸ ਐੱਮ ਨਾਗਪ੍ਰਸੰਨਾ ਨੇ ਭਾਜਪਾ ਆਗੂ ਨਲਿਨ ਕੁਮਾਰ ਕਤੀਲ ਵੱਲੋਂ ਐੱਫਆਈਆਰ ’ਚ ਉਸ ਨੂੰ ਮੁਲਜ਼ਮ ਬਣਾਏ ਜਾਣ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ’ਤੇ ਅੰਤਰਿਮ ਹੁਕਮ ਜਾਰੀ ਕੀਤੇ ਹਨ। ਸੀਤਾਰਮਨ ਅਤੇ ਹੋਰਾਂ ਖ਼ਿਲਾਫ਼ ਸ਼ਨਿਚਰਵਾਰ ਨੂੰ ਇਥੋਂ ਦੀ ਵਿਸ਼ੇਸ਼ ਅਦਾਲਤ ਦੇ ਨਿਰਦੇਸ਼ਾਂ ’ਤੇ ਕੇਸ ਦਰਜ ਕੀਤਾ ਗਿਆ ਸੀ। ਐੱਫਆਈਆਰ ’ਚ ਭਾਜਪਾ ਦੀ ਕਰਨਾਟਕ ਇਕਾਈ ਦੇ ਮੁਖੀ ਬੀਵਾਈ ਵਿਜੇਂਦਰ ਦਾ ਨਾਮ ਵੀ ਸ਼ਾਮਲ ਹੈ। -ਪੀਟੀਆਈ
Advertisement
Advertisement