For the best experience, open
https://m.punjabitribuneonline.com
on your mobile browser.
Advertisement

ਖੁੱਡੀਆਂ ਨੇ ਗੰਨਾ ਕਾਸ਼ਤਕਾਰਾਂ ਨੂੰ ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ

05:41 PM Jan 18, 2024 IST
ਖੁੱਡੀਆਂ ਨੇ ਗੰਨਾ ਕਾਸ਼ਤਕਾਰਾਂ ਨੂੰ ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ
Advertisement

ਚੰਡੀਗੜ੍ਹ, 18 ਜਨਵਰੀ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਮਹੀਨੇ ਦੇ ਅੰਤ ਤੱਕ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ (ਕਰੀਬ 6.95 ਕਰੋੜ ਰੁਪਏ) ਜਾਰੀ ਕਰਵਾਉਣ ਲਈ ਵੀ ਕਿਹਾ। ਖੇਤੀਬਾੜੀ ਮੰਤਰੀ ਨੇ ਇਹ ਨਿਰਦੇਸ਼ ਅੱਜ ਆਪਣੇ ਦਫ਼ਤਰ ਵਿਖੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ, ਮੈਸਰਜ਼ ਭਗਵਾਨਪੁਰਾ ਸ਼ੂਗਰ ਮਿੱਲ, ਧੂਰੀ ਦੇ ਪ੍ਰਬੰਧਕਾਂ ਅਤੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਧੂਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ।

Advertisement

Advertisement

ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਸ੍ਰੀ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਖ਼ਰੀਦ ਅਤੇ ਲਿਫਟਿੰਗ (ਚੁਕਾਈ) ਵਿੱਚ ਢਿੱਲ-ਮੱਠ ਜਿਹੀ ਕਿਸੇ ਵੀ ਬੇਨਿਯਮੀ ਕਾਰਨ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਸੰਗਰੂਰ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਭਗਵਾਨਪੁਰਾ ਸ਼ੂਗਰ ਮਿੱਲ ਵੱਲੋਂ ਅਮਲੋਹ, ਬੁੱਢੇਵਾਲ, ਮੁਕੇਰੀਆਂ ਅਤੇ ਨਕੋਦਰ ਵਿਖੇ ਸਥਿਤ ਖੰਡ ਮਿੱਲਾਂ ਰਾਹੀਂ 2 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਵਾਈ ਗਈ ਹੈ, ਕਿਉਂਕਿ ਧੂਰੀ ਯੂਨਿਟ ਨੂੰ ਚਾਲੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐੱਸਏਪੀ) ਦੇਣ ਵਾਲਾ ਸੂਬਾ ਹੈ। ਐੱਸਏਪੀ ਦੇ ਵਾਧੇ ਨਾਲ ਹੁਣ ਕਿਸਾਨਾਂ ਨੂੰ ਆਪਣੀ ਪੈਦਾਵਾਰ ਦਾ 391 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ। ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸੰਯਮ ਅਗਰਵਾਲ, ਏਡੀਜੀਪੀ ਜਸਕਰਨ ਸਿੰਘ, ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਕੇਨ ਕਮਿਸ਼ਨਰ ਪੰਜਾਬ ਰਾਜੇਸ਼ ਕੁਮਾਰ ਰਹੇਜਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।

Advertisement
Author Image

Advertisement