For the best experience, open
https://m.punjabitribuneonline.com
on your mobile browser.
Advertisement

ਖੁੱਡੀਆਂ ਨੇ ਮਾੜੀ ਕਾਰਗੁਜ਼ਾਰੀ ਵਾਲੇ ਖੇਤੀਬਾੜੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ

05:50 PM Jan 03, 2024 IST
ਖੁੱਡੀਆਂ ਨੇ ਮਾੜੀ ਕਾਰਗੁਜ਼ਾਰੀ ਵਾਲੇ ਖੇਤੀਬਾੜੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ
Advertisement

ਚੰਡੀਗੜ੍ਹ, 3 ਜਨਵਰੀ
ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐੱਸਏਐੱਸ ਨਗਰ (ਮੁਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਉਹ ਅੱਜ ਇੱਥੇ ਕਿਸਾਨ ਭਵਨ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇਏਪੀ ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ, ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਅਤੇ ਟੈਸਟਿੰਗ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੇ ਹਨ, ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

Advertisement

ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ 13 ਦਸੰਬਰ ਨੂੰ ਕਾਇਮ ਉਡਣ ਦਸਤਿਆਂ ਦੀਆਂ ਪੰਜ ਟੀਮਾਂ ਨੇ 110 ਰਿਟੇਲ/ਹੋਲਸੇਲ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ 134 ਸੈਂਪਲ ਲਏ। ਇਨ੍ਹਾਂ ਟੀਮਾਂ ਵੱਲੋਂ 28 ਡੀਲਰਾਂ ਦੀ ਵਿਕਰੀ ਬੰਦ ਕਰਨ ਤੋਂ ਇਲਾਵਾ ਨੰਗਲ ਵਿਖੇ ਐੱਫਆਈਆਰ ਦਰਜ ਕਰਵਾਈ ਗਈ ਹੈ। 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਕਣਕ ਉੱਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਨੂੰ ਕੰਟਰੋਲ ਕਰ ਲਿਆ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫ਼ਸਲ 'ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਸ੍ਰੀ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਈ-ਕੇਵਾਈਸੀ ਮੁਕੰਮਲ ਕਰਨ ਦੀ ਅਪੀਲ ਕੀਤੀ। ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਕਿਸਾਨ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਖੇਤੀ ਵਿੱਚ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ ਅਤੇ ਸਹਾਇਤਾ ਦੇਣ ਲਈ ਵੀ ਕਿਹਾ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Advertisement
Author Image

Advertisement
Advertisement
×