ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੱਠਾ ਮਜ਼ਦੂਰਾਂ ਨੇ ਸਹਾਇਕ ਲੇਬਰ ਕਮਿਸ਼ਨਰ ਨੂੰ ਮੰਗਾਂ ਦੱਸੀਆਂ

07:05 AM May 10, 2024 IST
ਸਹਾਇਕ ਲੇਬਰ ਕਮਿਸ਼ਨਰ ਦਫਤਰ ਮੂਹਰੇ ਨਾਅਰੇਬਾਜ਼ੀ ਕਰਦੇ ਹੋਏ ਭੱਠਾ ਮਜ਼ਦੂਰ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 9 ਮਈ
ਅਸਿਸਟੈਂਟ ਲੇਬਰ ਕਮਿਸ਼ਨਰ ਜ਼ਿਲ੍ਹਾ ਪਠਾਨਕੋਟ ਵੱਲੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਭੱਠਾ ਮਾਲਕ ਐਸੋਸੀਏਸ਼ਨ ਅਤੇ ਲਾਲ ਝੰਡਾ ਪੰਜਾਬ ਲੇਬਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਦੋਹਾਂ ਧਿਰਾਂ ਦੀ ਗੱਲਬਾਤ ਸੁਣਨ ਉਪਰੰਤ ਸਮਝੌਤੇ ਲਈ ਦੁਬਾਰਾ 14 ਮਈ ਦਾ ਸਮਾਂ ਰੱਖਿਆ ਹੈ। ਇਸ ਮੌਕੇ ਮਜ਼ਦੂਰਾਂ ਵੱਲੋਂ ਕਾਮਰੇਡ ਨੱਥਾ ਸਿੰਘ ਢਡਵਾਲ, ਸ਼ਿਵ ਕੁਮਾਰ, ਜਸਵੰਤ ਸਿੰਘ ਬੁੱਟਰ, ਦਰਸ਼ਨ ਸਿੰਘ ਅਤੇ ਮਨਹਰਨ ਹਾਜ਼ਰ ਸਨ। ਇਸ ਦੌਰਾਨ ਭੱਠਾ ਮਜ਼ਦੂਰਾਂ ਨੇ ਨਾਅਰੇਬਾਜ਼ੀ ਵੀ ਕੀਤੀ। ਲਾਲ ਝੰਡਾ ਪੰਜਾਬ ਲੇਬਰ ਯੂਨੀਅਨ ਸਬੰਧਤ ਸੀਟੀਯੂ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਭੱਠਿਆਂ ਤੋਂ ਪਹੁੰਚੇ ਭੱਠਾ ਮਜ਼ਦੂਰਾਂ ਨੇ ਮੰਗ ਕੀਤੀ ਕਿ ਘੱਟੋ-ਘੱਟ ਮਜ਼ਦੂਰੀ ਵਿੱਚ ਸੋਧ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਮਿੱਟੀ ਪੁਟਾਈ ਤੇ ਬਿਜਲੀ ਬਿੱਲ ਵਸੂਲਣੇ ਬੰਦ ਕੀਤੇ ਜਾਣ, ਲੇਬਰ ਦਾ ਇੰਤਜ਼ਾਮ ਕਰਨ ਵਾਲੇ ਜਮਾਂਦਾਰਾਂ ਨੂੰ ਸਰਕਾਰ ਵਲੋਂ ਜਾਰੀ ਮਿਨੀਮਮ ਵੇਜ਼ ਅਨੁਸਾਰ ਪੂਰੀ ਜਮਾਂਦਾਰੀ ਕਮਿਸ਼ਨ ਦਿੱਤੀ ਜਾਵੇ।

Advertisement

Advertisement
Advertisement