ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬੀਡੀਪੀਓ ਦਫ਼ਤਰ ਘੇਰਿਆ

09:03 AM Sep 10, 2024 IST

ਜਸਵੰਤ ਸਿੰਘ ਥਿੰਦ
ਮਮਦੋਟ, 9 ਸਤੰਬਰ
ਬਲਾਕ ਮਮਦੋਟ ਅਧੀਨ ਪੈਂਦੇ ਪਿੰਡ ਪੀਰ ਕੇ ਖਾਨਗੜ ਦੇ ਸ਼ਮਸ਼ਾਨ ਘਾਟ ਵਿੱਚ ਚੱਲ ਰਹੇ ਕੰਮ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਝੋਕ ਟਹਿਲ ਸਿੰਘ ਵਾਲਾ ਦੇ ਪ੍ਰਧਾਨ ਬੂਟਾ ਸਿੰਘ ਕਰੀਆ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਫੁੱਲਰ ਵਨ ਦੀ ਅਗਵਾਈ ਵਿੱਚ ਬੀਡੀਪੀਓ ਦਫਤਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਹਾਲਾਤ ਗਰਮਾਉਂਦੇ ਹੋਏ ਦੇਖ ਕੇ ਬੀਡੀਪੀਓ ਵੱਲੋਂ ਮੌਕੇ ਤੇ ਪੁਲੀਸ ਵੀ ਬੁਲਾਈ। ਐੱਸਐੱਚਓ ਗੁਰਜੰਟ ਸਿੰਘ ਪੁਲੀਸ ਫੋਰਸ ਨਾਲ ਮੌਕੇ ’ਤੇ ਪਹੁੰਚੇ। ਉਕਤ ਆਗੂਆਂ ਨੇ ਦੋਸ਼ ਲਾਇਆ ਕਿ ਪਿੰਡ ਪੀਰ ਕੇ ਖਾਨਗੜ੍ਹ ਵਿੱਚ ਚੱਲ ਰਹੇ ਸ਼ਮਸ਼ਾਨ ਘਾਟ ਦੇ ਕੰਮ ਨੂੰ ਲੈ ਕੇ ਯੂਨੀਅਨ ਦੇ ਆਗੂ ਬੀਡੀਪੀਓ ਮਮਦੋਟ ਨੂੰ ਮਿਲੇ ਤਾਂ ਉਨ੍ਹਾਂ ਨੇ ਅਣਗੌਲਿਆਂ ਕੀਤਾ ਅਤੇ ਜਥੇਬੰਦੀ ਦੇ ਆਗੂਆਂ ਨਾਲ ਗਲਤ ਵਿਹਾਰ ਕੀਤਾ। ਇਸੇ ਵਿਹਾਰ ਕਾਰਨ ਜਥੇਬੰਦੀ ਵੱਲੋਂ ਉਨ੍ਹਾਂ ਦੇ ਦਫਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੇ ਦਬਾਅ ਕਾਰਨ ਬੀਡੀਪੀਓ ਨੇ ਸ਼ਮਸ਼ਾਨ ਘਾਟ ਦੇ ਕੰਮ ਨੂੰ ਤੁਰੰਤ ਬੰਦ ਕਰਵਾ ਦਿੱਤਾ ਤੇ ਵਿਸ਼ਵਾਸ ਦਵਾਇਆ ਕਿ ਪਿੰਡ ਵਾਸੀਅਂ ਦੀ ਮੰਗ ਅਨੁਸਾਰ ਹੀ ਕੰਮ ਕਰਵਾਇਆ ਜਾਵੇਗਾ। ਇਸ ਸਬੰਧੀ ਬੀਡੀਪੀਓ ਸੁਖਵਿੰਦਰ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੀਰ ਕੇ ਖਾਨਗੜ੍ਹ ਦੀ ਸ਼ਮਸ਼ਾਨ ਘਾਟ ’ਚ ਕੰਧਾਂ ਡਿੱਗੀਆਂ ਹੋਈਆਂ ਸਨ ਜਿਸ ਦਾ ਕੰਮ ਪ੍ਰਬੰਧਕ ਵੱਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਕੰਮ ਬੰਦ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਮਸ਼ਾਨ ਘਾਟ ਦਾ ਕੰਮ ਬੰਦ ਕਰਵਾ ਦਿੱਤਾ ਗਿਆ ਹੈ, ਮੌਕਾ ਵੇਖ ਕੇ ਕਾਰਵਾਈ ਕੀਤੀ ਜਾਵੇਗੀ।

Advertisement

Advertisement