For the best experience, open
https://m.punjabitribuneonline.com
on your mobile browser.
Advertisement

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਸਰਕਾਰ ਦੀਆਂ ਅਰਥੀਆਂ ਸਾੜੀਆਂ

07:08 AM Aug 30, 2024 IST
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਸਰਕਾਰ ਦੀਆਂ ਅਰਥੀਆਂ ਸਾੜੀਆਂ
ਪਿੰਡ ਮਾਨੋਚਾਹਲ ਕਲਾਂ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਤੇ ਮਜ਼ਦੂਰ|
Advertisement

ਗੁਰਬਖਸ਼ਪੁਰੀ
ਤਰਨ ਤਾਰਨ, 29 ਅਗਸਤ
ਭਾਰਤਮਾਲਾ ਪ੍ਰਾਜੈਕਟ ਅਧੀਨ ਬਣਾਏ ਜਾਣ ਵਾਲੇ ਐਕਸਪ੍ਰੈੱਸਵੇਅ ਲਈ ਪ੍ਰਸ਼ਾਸਨ ਵੱਲੋਂ ਪਿੰਡ ਸ਼ੇਖਫੱਤਾ ਦੇ ਕਿਸਾਨਾਂ ਦੀ ਜ਼ਮੀਨ ਵੱਡੀ ਫੋਰਸ ਨੂੰ ਲੈ ਕੇ ਐਕੁਆਇਰ ਕਰਨ ਦੀ ਕੀਤੀ ਗਈ ਕੋਸ਼ਿਸ਼ ਖਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਕਿਸਾਨਾਂ-ਮਜ਼ਦੂਰਾਂ ਨੇ ਪਿੰਡਾਂ ਵਿੱਚ ਮੁਜ਼ਾਹਰੇ ਕਰ ਕੇ ਸੂਬਾ ਸਰਕਾਰ ਦੀ ਅਰਥੀ ਸਾੜੀ| ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਨੇ ਇਸ ਸਬੰਧੀ ਇੱਥੇ ਦੱਸਿਆ ਕਿ ਜਥੇਬੰਦੀ ਦੇ ਵਰਕਰਾਂ ਨੇ ਪਿੰਡ ਗੋਹਲਵੜ੍ਹ, ਝਬਾਲ, ਭਿੱਖੀਵਿੰਡ, ਸਰਹਾਲੀ, ਪੱਟੀ, ਘੁਰਕਵਿੰਡ, ਮਾਨੋਚਾਹਲ ਕਲਾਂ, ਖਡੂਰ ਸਾਹਿਬ ’ਚ ਸੂਬਾ ਸਰਕਾਰ ਦੀਆਂ ਅਰਥੀਆਂ ਸਾੜੀਆਂ| ਇਸ ਮੌਕੇ ਜਥੇਬੰਦੀ ਦੇ ਆਗੂ ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਸ਼ਕਰੀ, ਫਤਿਹ ਸਿੰਘ ਪਿੱਦੀ, ਜਰਨੈਲ ਸਿੰਘ ਨੂਰਦੀ, ਦਿਆਲ ਸਿੰਘ ਮੀਆਂਵਿੰਡ, ਰੇਸ਼ਮ ਸਿੰਘ ਗੁਰਕਵਿੰਡ, ਬਲਵਿੰਦਰ ਸਿੰਘ ਚੋਹਲਾ ਸਾਹਿਬ, ਮਨਜਿੰਦਰ ਸਿੰਘ ਗੋਹਲਵੜ੍ਹ, ਹਰਬਿੰਦਰਜੀਤ ਸਿੰਘ ਕੰਗ, ਸਲਵਿੰਦਰ ਸਿੰਘ ਜੀਓਬਾਲਾ, ਸੁਖਵਿੰਦਰ ਸਿੰਘ ਦੁਗਲਵਾਲਾ, ਮੁਖਤਾਰ ਸਿੰਘ ਬਿਹਾਰੀਪੁਰ, ਪਾਖਰ ਸਿੰਘ ਲਾਲਪੁਰ, ਕੁਲਵਿੰਦਰ ਸਿੰਘ ਕੈਰੋਵਾਲ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜਥੇਬੰਦੀ ਧੱਕੇ ਨਾਲ ਕਿਸਾਨ ਦੀ ਜ਼ਮੀਨ ਐਕੁਆਇਰ ਕਰਨ ਖਿਲਾਫ਼ ਆਪਣਾ ਜਵਾਬ ਜਥੇਬੰਦਕ ਤਾਕਤ ਨਾਲ ਦੇਵੇਗੀ| ਉਨ੍ਹਾਂ ਸਰਕਾਰ ਨੂੰ ਅਮਨ-ਕਾਨੂੰਨ ਦੀ ਸਥਿਤੀ ਕਾਬੂ ਵਿੱਚ ਰੱਖਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਵੱਲ ਉਚੇਚਾ ਧਿਆਨ ਦੇਣ ਦੀ ਵੀ ਮੰਗ ਕੀਤੀ|

Advertisement

Advertisement
Advertisement
Author Image

sanam grng

View all posts

Advertisement