ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਥਾਣੇ ਦਾ ਘਿਰਾਓ

09:38 PM Jun 29, 2023 IST
featuredImage featuredImage

ਪੱਤਰ ਪ੍ਰੇਰਕ

Advertisement

ਜੰਡਿਆਲਾ ਗੁਰੂ, 24 ਜੂਨ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਟਾਂਗਰਾ ਵੱਲੋਂ ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਤੇ ਜ਼ੋਨ ਪ੍ਰਧਾਨ ਅਮਰਿੰਦਰ ਸਿੰਘ ਮਾਲੋਵਾਲ ਦੀ ਅਗਵਾਈ ਹੇਠ ਥਾਣਾ ਜੰਡਿਆਲਾ ਗੁਰੂ ਦਾ ਘਿਰਾਓ ਕੀਤਾ ਗਿਆ। ਕਿਸਾਨ ਆਗੂ ਸਤਨਾਮ ਸਿੰਘ ਧਾਰੜ, ਹਰਮੀਤ ਸਿੰਘ ਧੀਰੇਕੋਟ ਨੇ ਦੱਸਿਆ ਪਿੰਡ ਤਾਰਾਗੜ੍ਹ ਦੀ ਵਸਨੀਕ ਬਲਵਿੰਦਰ ਕੌਰ ਦੀ ਜ਼ਮੀਨ ਦਾ ਅਵਤਾਰ ਸਿੰਘ ਵੱਲੋਂ ਕਥਿਤ ਜਾਅਲੀ ਬਿਆਨਾ ਬਣਾਇਆ ਗਿਆ। ਉਨ੍ਹਾਂ ਅਵਤਾਰ ਸਿੰਘ, ਅਮਰਜੀਤ ਸਿੰਘ, ਅਮਰੀਕ ਸਿੰਘ ਤੇ ਜਸਪਾਲ ਸਿੰਘ ਦੀ ਮਿਲੀਭੁਗਤ ਨਾਲ ਬਲਵਿੰਦਰ ਕੌਰ ਦੇ ਜਾਅਲੀ ਦਸਤਖ਼ਤ ਕਰ ਕੇ, 2.5 ਕਿਲੇ ਜ਼ਮੀਨ ਦਾ ਜਾਅਲੀ ਬਿਆਨਾ ਬਣਾ ਲਿਆ। ਕਿਸਾਨ ਆਗੂਆਂ ਨੇ ਦੱਸਿਆ ਇਸ ਸਬੰਧੀ ਐਸਐਸਪੀ ਅੰਮ੍ਰਿਤਸਰ ਦਿਹਾਤੀ ਨੂੰ ਮਹੀਨਾ ਪਹਿਲਾਂ ਤੇ ਐੱਸਐੱਚਓ ਜੰਡਿਆਲਾ ਗੁਰੂ ਨੂੰ ਦੋ ਮਹੀਨੇ ਪਹਿਲਾਂ ਦਰਖ਼ਾਸਤ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

Advertisement

ਇਸ ਮੌਕੇ ਜੰਡਿਆਲਾ ਗੁਰੂ ਦੇ ਡੀਐੱਸਪੀ ਸੁੱਚਾ ਸਿੰਘ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਬਲਵਿੰਦਰ ਕੌਰ ਨੂੰ ਉਸ ਦੀ ਜ਼ਮੀਨ ਦਾ ਕਬਜ਼ਾ ਵਾਪਸ ਦਿਵਾਇਆ ਜਾਵੇਗਾ। ਇਸ ਪਿੱਛੋਂ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।

Advertisement
Tags :
ਸੰਘਰਸ਼ਕਮੇਟੀਕਿਸਾਨ-ਮਜ਼ਦੂਰਘਿਰਾਓਥਾਣੇਵੱਲੋਂ