ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਜਬਰ-ਜਨਾਹ ਮਾਮਲੇ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ

07:51 AM Sep 30, 2024 IST

ਨਵੀਂ ਦਿੱਲੀ, 29 ਸਤੰਬਰ
ਸੁਪਰੀਮ ਕੋਰਟ ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਜੂਨੀਅਰ ਮਹਿਲਾ ਡਾਕਟਰ ਨਾਲ ਬਲਾਤਕਾਰ ਤੇ ਕਤਲ ਮਾਮਲੇ ਵਿਚ ਸੋਮਵਾਰ ਨੂੰ ਸੁਣਵਾਈ ਕਰੇਗੀ। ਸਰਬਉੱਚ ਕੋਰਟ ਦੀ ਵੈੱਬਸਾਈਟ ’ਤੇ ਮੌਜੂਦਾ ਕੇਸਾਂ ਦੀ ਸੂਚੀ ਮੁਤਾਬਕ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਤਿੰਨ ਮੈਂਬਰੀ ਬੈਂਚ ‘ਸੂ ਮੋਟੋ’ ਕੇਸ ਦੀ ਸੁਣਵਾਈ 30 ਸਤੰਬਰ ਨੂੰ ਕਰੇਗਾ। ਬੈਂਚ, ਜਿਸ ਵਿਚ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ, ਨੇ ਪੱਛਮੀ ਬੰਗਾਲ ਸਰਕਾਰ ਦੀ ਅਪੀਲ ’ਤੇ 27 ਸਤੰਬਰ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ। ਉਸ ਤੋਂ ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮਹਿਲਾ ਡਾਕਟਰਾਂ ਨੂੰ ਰਾਤ ਦੀ ਡਿਊਟੀ ’ਤੇ ਨਾ ਲਾਉਣ ਸਬੰਧੀ ਸੂਬਾ ਸਰਕਾਰ ਦੇ ਹੁਕਮਾਂ ’ਤੇ ਹੈਰਾਨੀ ਜਤਾਈ ਸੀ। ਕੋਲਕਾਤਾ ਪੁਲੀਸ ਦੇ ਕਮਿਸ਼ਨਰ ਮਨੋਜ ਵਰਮਾ ਨੇ ਅੱਜ ਆਰ ਜੀ ਕਰ ਹਸਪਤਾਲ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧ ਦਾ ਜਾਇਜ਼ਾ ਲਿਆ। -ਪੀਟੀਆਈ

Advertisement

Advertisement