ਕੁਵੈਤ ਸਰਕਾਰ ਅਗਨੀ ਕਾਂਡ ’ਚ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਦੇਵੇਗੀ 15-15 ਹਜ਼ਾਰ ਡਾਲਰ
11:26 AM Jun 19, 2024 IST
Advertisement
ਦੁਬਈ/ਕੁਵੈਤ ਸਿਟੀ, 19 ਜੂਨ
ਕੁਵੈਤ ਸਰਕਾਰ ਦੱਖਣੀ ਅਹਿਮਦੀ ਗਵਰਨੋਰੇਟ ਵਿੱਚ ਹਾਲ ਹੀ ਵਿੱਚ ਲੱਗੀ ਅੱਗ ਵਿੱਚ ਮਾਰੇ ਗਏ 46 ਭਾਰਤੀਆਂ ਸਮੇਤ ਸਾਰੇ 50 ਵਿਅਕਤੀਆਂ ਦੇ ਪਰਿਵਾਰਾਂ ਨੂੰ 15-15 ਹਜ਼ਾਰ ਡਾਲਰ ਮੁਆਵਜ਼ਾ ਦੇਵੇਗੀ। ਇਹ ਦਾਅਵਾ ਖ਼ਬਰ ਵਿੱਚ ਕੀਤਾ ਗਿਆ ਹੈ। ਕੁਵੈਤ ਦੇ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਬਰ ਅਲ-ਸਬਾਹ ਦੇ ਹੁਕਮਾਂ 'ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 15 ਹਜ਼ਾਰ ਡਾਲਰ (12.5 ਲੱਖ ਰੁਪਏ) ਦੀ ਰਾਸ਼ੀ ਦਿੱਤੀ ਜਾਵੇਗੀ। ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਅਖਬਾਰ ਨੇ ਲਿਖਿਆ ਹੈ ਕਿ ਇਹ ਰਕਮ ਸਬੰਧਤ ਦੂਤਘਰਾਂ ਨੂੰ ਪਹੁੰਚਾ ਦਿੱਤੀ ਜਾਵੇਗੀ। ਭਾਰਤ ਸਰਕਾਰ ਨੇ ਭਿਆਨਕ ਅੱਗ ਵਿੱਚ ਜਾਨਾਂ ਗੁਆਉਣ ਵਾਲਿਆਂ ਨੂੰ 2-2 ਲੱਖ ਤੇ ਕੇਰਲ ਨੇ ਆਪਣੇ ਰਾਜ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
Advertisement
Advertisement
Advertisement