ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਰੋੜਾ ਦੀ ਕੋਠੀ ਅੱਗੇ ਪੱਕਾ ਧਰਨਾ ਦੇਵੇਗੀ ਮਜ਼ਦੂਰ ਜਥੇਬੰਦੀ

07:15 AM Jul 07, 2023 IST
ਮੀਟਿੰਗ ਦੌਰਾਨ ਨਾਅਰੇਬਾਜ਼ੀ ਕਰਦੇ ਹੋੲੇ ਮਜ਼ਦੂਰ ਜਥੇਬੰਦੀ ਦੇ ਮੈਂਬਰ।

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ
ਇੱਥੋਂ ਦੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਐਕਸ਼ਨ ਕਮੇਟੀ ਰਵਿਦਾਸਪੁਰਾ ਟਿੱਬੀ ਦੀ ਮੀਟਿੰਗ ਆਗੂ ਬੁੱਧ ਸਿੰਘ ਟਿੱਬੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਨ ਮਗਰੋਂ ਇਹ ਫੈਸਲਾ ਕੀਤਾ ਗਿਆ ਕਿ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜਥੇਬੰਦੀ ਦੀ ਅਗਵਾਈ ਹੇਠ ਆਉਣ ਵਾਲੀ 17 ਜੁਲਾਈ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਮੁੜ ਪੱਕਾ ਮੋਰਚਾ ਲਗਾਇਆ ਜਾਵੇਗਾ।
ਜਥੇਬੰਦੀ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ, ਸੂਬਾ ਸਕੱਤਰ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਤੇ ਸੂਬਾਈ ਮੀਤ ਪ੍ਰਧਾਨ ਕਾਮਰੇਡ ਵਿਜੈ ਭੀਖੀ ਨੇ ਕਿਹਾ ਕਿ ਬੀਤੀ ਦੋ ਜੂਨ ਤੋਂ ਰਵਿਦਾਸਪੁਰਾ ਟਿੱਬੀ ਦੇ ਦੋ ਮਜ਼ਦੂਰਾਂ ਖ਼ਿਲਾਫ਼ ਝੂਠਾ ਕੇਸ ਦਰਜ ਕਰ ਪੁਲੀਸ ਨੇ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ ਜਿਨ੍ਹਾਂ ਦੀ ਰਿਹਾਈ ਲਈ 14 ਦਿਨਾਂ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕੇ ਤੌਰ ’ਤੇ ਧਰਨਾ ਲਗਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਆਈਟੀਆਈ ਚੌਕ ਵਿਖੇ 2 ਘੰਟੇ ਆਵਾਜਾਈ ਠੱਪ ਕਰ ਕੇ ਧਰਨਾ ਦੇਣਾ ਸੀ ਤਾਂ ਉਸੇ ਸਮੇਂ ਐੱਸਡੀਐਮ ਸੁਨਾਮ ਨੇ ਐਕਸ਼ਨ ਕਮੇਟੀ ਅਤੇ ਆਗੂਆਂ ਨਾਲ ਮੀਟਿੰਗ ਕਰਕੇ ਲਿਖਤੀ ਤੌਰ ’ਤੇ ਭਰੋਸਾ ਦਿੱਤਾ ਕਿ ਮਜ਼ਦੂਰਾਂ ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ ਪਰ ਹੁਣ ਪ੍ਰਸ਼ਾਸਨ ਆਪਣੇ ਵਾਅਦੇ ਤੋਂ ਭੱਜ ਰਿਹਾ ਹੈ।

Advertisement

Advertisement
Tags :
ਅੱਗੇਅਰੋੜਾਕੋਠੀਜਥੇਬੰਦੀਦੇਵੇਗੀਧਰਨਾਪੱਕਾਮਜ਼ਦੂਰ
Advertisement