ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰ ਜਥੇਬੰਦੀਆਂ ਨੇ ਆਵਾਜਾਈ ਰੋਕੀ

07:00 AM Sep 17, 2024 IST
ਸੁਨਾਮ-ਪਟਿਆਲਾ ਮੁੱਖ ਮਾਰਗ ’ਤੇ ਧਰਨਾ ਦਿੰਦੇ ਹੋਏ ਲੋਕ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ
ਇੱਥੇ ਸੁਨਾਮ-ਪਟਿਆਲਾ ਮਾਰਗ ’ਤੇ ਅੱਜ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਮਾਰੇ ਗਏ 4 ਮਨਰੇਗਾ ਕਮਿਆਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਧਰਨਾ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਬਿਸ਼ਨਪੁਰਾ (ਅਕਾਲਗੜ੍ਹ) ਨੇੜੇ ਦੇਰ ਸ਼ਾਮ ਤੱਕ ਚੱਲੇ ਧਰਨੇ ਦੌਰਾਨ ਲੋਕਾਂ ਨੇ ਇਸ ਮਾਰਗ ’ਤੇ ਮੁਕੰਮਲ ਚੱਕਾ ਜਾਮ ਕਰਦਿਆਂ ਪੀੜਤਾਂ ਪਰਿਵਾਰਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਇਸ ਮੌਕੇ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਧਰਮਪਾਲ ਨਮੋਲ, ਪ੍ਰਗਟ ਸਿੰਘ ਕਾਲਾਝਾੜ ਅਤੇ ਬਲਜੀਤ ਸਿੰਘ, ਕਾਮਰੇਡ ਵਰਿੰਦਰ ਕੌਸ਼ਿਕ, ਰਾਜ ਕੁਮਾਰ ਸਿੰਘ, ਹਰਪ੍ਰੀਤ ਕੌਰ ਧੂਰੀ, ਭੂਪ ਚੰਦ ਚੰਨੋ, ਸਤਵੀਰ ਸਿੰਘ ਤੁੰਗਾਂ, ਕਾਮਰੇਡ ਗੋਬਿੰਦ ਸਿੰਘ ਛਾਜਲੀ, ਨਰਿੰਦਰ ਸਿੰਘ, ਕਰਨੈਲ ਸਿੰਘ ਜਖੇਪਲ, ਊਸ਼ਾ ਰਾਣੀ, ਕਾਮਰੇਡ ਸ਼ੇਰ ਸਿੰਘ ਫਰਵਾਹੀ, ਕਾਮਰੇਡ ਚੰਦਰ ਸ਼ੇਖਰ, ਸੁਖਵੀਰ ਗਿਲ, ਹਰਜੀਤ ਸਿੰਘ ਮਹਿਲਾ ਤੇ ਮਨਜੀਤ ਸਿੰਘ ਘਰਾਚੋਂ ਆਦਿ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਪਰਿਵਾਰ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਪਰਿਵਾਰਕ ਕਰਜ਼ੇ ਦੀ ਮੁਆਫੀ, ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਮੰਗ ਕੀਤੀ। ਉਨ੍ਹਾਂ ਇਸ ਘਟਨਾ ਦੇ ਜ਼ਿੰਮੇਵਾਰ ਟਰੱਕ ਚਾਲਕ ਲਾਇਸੈਂਸ ਰੱਦ ਕਰਨ, ਐਸਸੀ/ਐਸਟੀ ਐਕਟ ਤਹਿਤ ਮਾਮਲਾ ਕਰਨ ਦੀ ਵੀ ਮੰਗ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਖਡਿਆਲ ਨੇ ਮਨਰੇਗਾ ਕਾਮਿਆਂ ਦੀ ਸੁਰੱਖਿਆ ਨੂੰ ਨਜ਼ਰ ਅੰਦਾਜ਼ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਸ਼ਖਤ ਕਾਰਵਾਈ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਜਦੋਂ ਮਨਰੇਗਾ ਕਾਮੇ ਆਪਣੀ ਦਿਹਾੜੀ ਦੇ ਦਰਮਿਆਨ ਸੜਕ ਦੇ ਕਿਨਾਰੇ ਬੈਠ ਕੇ ਦੁਪਹਿਰ ਦਾ ਖਾਣਾ ਖਾ ਰਹੇ ਸਨ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਚਾਰ ਮਗਨਰੇਗਾ ਕਾਮਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਨ੍ਹਾਂ ਵਿੱਚ ਇੱਕ ਔਰਤ ਸਮੇਤ ਚਾਰ ਜਣਿਆਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ।
ਇਸ ਦੌਰਾਨ ਸੁਨਾਮ ਦੇ ਐੱਸਡੀਐੱਮ ਸੁਨਾਮ ਪ੍ਰਮੋਦ ਸਿੰਗਲਾ ਨੇ ਧਰਨੇ ਵਿਚ ਪਹੁੰਚ ਕੇ ਧਰਨਾਕਾਰੀਆਂ ਪੂਰੇ ਇਨਸਾਫ ਦਾ ਭਰੋਸਾ ਦਿਵਾਇਆ। ਦੱਸਣਯੋਗ ਹੈ ਕਿ ਇਸ ਮੌਕੇ ਬਣੀ ਐਕਸ਼ਨ ਕਮੇਟੀ ਨੇ ਕੱਲ੍ਹ ਨੂੰ 10 ਵਜੇ ਮੁੜ ਇਕੱਤਰ ਹੋਣ ਦੇ ਸੱਦੇ ਨਾਲ ਦੇਰ ਸ਼ਾਮ ਨੂੰ ਧਰਨਾ ਸਮਾਪਤ ਕਰ ਦਿੱਤਾ ਹੈ।

Advertisement

ਪਰਮਿੰਦਰ ਢੀਂਡਸਾ ਵੱਲੋਂ ਦੁੱਖ ਦਾ ਪ੍ਰਗਟਾਵਾ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੁਨਾਮ ਨੇੜੇ ਪਿੰਡ ਬਿਸ਼ਨਪੁਰਾ ਵਿੱਚ ਦੁਪਹਿਰ ਦਾ ਖਾਣਾ ਖਾ ਰਹੇ ਮਨਰੇਗਾ ਮਜ਼ਦੂਰਾਂ ਦੀ ਇੱਕ ਟਰੱਕ ਦੇ ਕੁਚਲ ਦੇਣ ਕਾਰਨ ਹੋਈ ਮੌਤ ’ਤੇ ਗਹਿਰਾ ਦੁੱਖ਼ ਪ੍ਰਗਟ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਤੇ ਤੁਰੰਤ ਆਰਥਿਕ ਮਦਦ ਦਿੱਤੀ ਜਾਵੇ।

Advertisement
Advertisement