ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਆਸੀ ਧਿਰਾਂ ਵੱਲੋਂ ਉਮੀਦਵਾਰਾਂ ਦੇ ਹੱਕ ’ਚ ਆਖ਼ਰੀ ਹੱਲਾ

08:54 AM May 31, 2024 IST
ਰੋਡ ਸ਼ੋਅ ਕਰਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਧਾਲੀਵਾਲ। -ਫੋਟੋ: ਵਿਸ਼ਾਲ ਕੁਮਾਰ

ਰਾਜਨ ਮਾਨ
ਮਜੀਠਾ, 30 ਮਈ
ਲੋਕ ਸਭਾ ਚੋਣਾਂ ਦੇ ਆਖ਼ਰੀ ਤੇ ਸੱਤਵੇਂ ਗੇੜ ਲਈ ਅੱਜ ਚੋਣ ਪ੍ਰਚਾਰ ਬੰਦ ਹੋ ਜਾਣ ਨਾਲ ਲੀਡਰਾਂ ਦਾ ਸ਼ੋਰ ਵੀ ਖਾਮੋਸ਼ ਹੋ ਗਿਆ ਹੈ। ਮਾਝੇ ਵਿੱਚ ਅੱਜ ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਆਖ਼ਰੀ ਹੱਲਾ ਮਾਰ ਕੇ ਵੋਟਾਂ ਮੰਗੀਆਂ ਗਈਆਂ। ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦੇ ਹੱਕ ਵਿੱਚ ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਵੱਲੋਂ ਰੈਲੀ ਕਰ ਕੇ ਵੋਟਾਂ ਮੰਗੀਆਂ ਗਈਆਂ। ਉੱਧਰ, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਦਰਜਨਾਂ ਪਿੰਡਾਂ ਵਿੱਚ ਰੋਡ ਸ਼ੋਅ ਕੱਢਿਆ। ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਵੱਲੋਂ ਵੀ ਰੈਲੀਆਂ ਕਰ ਕੇ ਆਖ਼ਰੀ ਹੰਭਲਾ ਮਾਰਿਆ ਗਿਆ। ਗੁਰਦਾਸਪੁਰ ਹਲਕੇ ਤੋਂ ਵੀ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ, ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ, ‘ਆਪ’ ਦੇ ਸ਼ੈਰੀ ਕਲਸੀ ਅਤੇ ਭਾਜਪਾ ਦੇ ਦਿਨੇਸ਼ ਬੱਬੂ ਵੱਲੋਂ ਲੋਕਾਂ ਦੇ ਦਰਾਂ ’ਤੇ ਜਾ ਕੇ ਵੋਟਾਂ ਮੰਗੀਆਂ ਗਈਆਂ। ਭਾਜਪਾ ਉਮੀਦਵਾਰ ਦੇ ਹੱਕ ਵਿੱਚ ਡੇਰਾ ਬਾਬਾ ਨਾਨਕ ਵਿੱਚ ਪ੍ਰਚਾਰ ਕਰਨ ਆਏ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ।

Advertisement

Advertisement