ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੋਦਿਆ ਵਿਦਿਆਲਿਆ ’ਚ ਦਾਖ਼ਲੇ ਲਈ ਆਖ਼ਰੀ ਤਰੀਕ ਵਧੀ

07:20 AM Sep 18, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਸਤੰਬਰ
ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਸੈਸ਼ਨ 2025-26 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿੱਚ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਰੀਕ ਵਿੱਚ 23 ਸਤੰਬਰ ਤੱਕ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਪਹਿਲਾਂ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਮਿਤੀ 16 ਸਤੰਬਰ ਨਿਰਧਾਰਤ ਕੀਤੀ ਗਈ ਸੀ ਅਤੇ ਵਿਦਿਆਰਥੀਆਂ ਦੇ ਹਿੱਤ ਨੂੰ ਮੁੱਖ ਰੱਖਦਿਆਂ ਇਸ ਨੂੰ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜ਼ਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ 23 ਸਤੰਬਰ, ਤੱਕ ਵੈਬਸਾਈਟ https://cbseitms.rcil.gov.in ’ਤੇ ਆਨਲਾਈਨ ਫਾਰਮ ਭਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕ ਵਸਨੀਕ ਹੋਣਾ ਚਾਹੀਦਾ ਹੈ ਅਤੇ ਉਹ ਸਾਲ 2024-25 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2013 ਤੋਂ 31 ਜੁਲਾਈ 2015 ਦੇ ਵਿਚਕਾਰ ਹੋਣਾ ਚਾਹੀਦਾ। ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਹ ਵੀ ਦੱਸਿਆ ਕਿ ਹੁਣ ਤੱਕ 2500 ਵਿਦਿਆਰਥੀਆਂ ਨੇ ਇਸ ਪ੍ਰਵੇਸ਼ ਪ੍ਰੀਖਿਆ ਲਈ ਫਾਰਮ ਭਰੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਫਾਰਮ ਭਰੇ ਜਾਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਭਰਨ ਲਈ ਅਤੇ ਹੋਰ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ।

Advertisement

Advertisement