ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਲਜੀਤ ਸ਼ਰਮਾ ਦੇ ਜ਼ਿਲ੍ਹਾ ਅਟਾਰਨੀ ਬਣਨ ’ਤੇ ਵਕੀਲ ਭਾਈਚਾਰਾ ਖੁਸ਼

07:04 AM Jul 05, 2024 IST
ਦਲਜੀਤ ਸ਼ਰਮਾ ਨੂੰ ਵਧਾਈ ਦਿੰਦੇ ਹੋਏ ਐਡਵੋਕੇਟ ਰਜਿੰਦਰ ਸ਼ਰਮਾ ਤੇ ਹੋਰ। -ਫੋਟੋ: ਪ੍ਰੀਤ

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ
ਮੁਕਤਸਰ ਵਿੱਚ ਵਕੀਲ ਵਜੋਂ ਆਪਣਾ ਕੰਮ ਸ਼ੁਰੂ ਕਰਨ ਵਾਲੇ ਦਲਜੀਤ ਸ਼ਰਮਾ ਹੁਣ ਜ਼ਿਲ੍ਹਾ ਅਟਾਰਨੀ ਤੱਕ ਪੁੱਜ ਗਏ ਹਨ। ਉਨ੍ਹਾਂ ਦੀ ਇਸ ਪਦ-ਉਨਤੀ ’ਤੇ ਮੁਕਤਸਰ ਦੇ ਵਕੀਲਾਂ ’ਚ ਵੀ ਖੁਸ਼ੀ ਪਾਈ ਜਾ ਰਹੀ ਹੈ। ਸ੍ਰੀ ਦਲਜੀਤ ਸ਼ਰਮਾ ਨੇ ਬਠਿੰਡਾ ਦੇ ਜ਼ਿਲ੍ਹਾ ਅਟਾਰਨੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ ਜ਼ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ ਸਬੰਧੀ ਜਾਰੀ ਸੂਚੀ ਅਨੁਸਾਰ ਕੀਤੀ ਗਈ ਹੈ। ਉਹ ਇਸ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਹਾਇਕ ਜ਼ਿਲ੍ਹਾ ਅਟਾਰਨੀ ਵਜੋਂ 2006 ਤੋਂ ਤਾਇਨਾਤ ਸਨ ਅਤੇ 2016 ਵਿੱਚ ਉਪ ਜ਼ਿਲ੍ਹਾ ਅਟਾਰਨੀ ਵਜੋਂ ਪਦ-ਉਨਤ ਹੋਏ ਸਨ। ਹੁਣ ਉਨ੍ਹਾਂ ਦੀ ਪਦ-ਉਨਤੀ ਉਪਰੰਤ ਪਹਿਲੀ ਨਿਯੁਕਤੀ ਬਤੌਰ ਜ਼ਿਲ੍ਹਾ ਅਟਾਰਟੀ ਬਠਿੰਡਾ ਵਿਚ ਹੋਈ ਹੈ। ਇਸ ਮੌਕੇ ਸੀਨੀਅਰ ਵਕੀਲ, ਬਾਰ ਕੌਂਸਲ ਮੈਂਬਰਾਂ ਤੇ ਹੋਰ ਅਧਿਕਾਰੀਆਂ ਨੇ ਸ੍ਰੀ ਸ਼ਰਮਾ ਦਾ ਸਵਾਗਤ ਕਰਦਿਆਂ ਸ਼ੁਭ ਕਾਮਨਾਵਾਂ ਭੇਟ ਕੀਤੀਆਂ।

Advertisement

Advertisement