ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਦੀ ਕੌਮੀ ਆਗੂ ਵੱਲੋਂ ਸੱਦੀ ਮੀਟਿੰਗ ’ਚ ਨਹੀਂ ਪੁੱਜੇ ਆਗੂ

07:43 AM May 23, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 22 ਮਈ
ਇਥੇ ਕਾਂਗਰਸ ਦੀ ਕੌਮੀ ਆਗੂ ਵੱਲੋਂ ਸੱਦੀ ਮੀਟਿੰਗ ਵਿੱਚ ਕਾਂਗਰਸੀ ਆਗੂ ਸਮੇਂ ਸਰ ਨਾ ਪੁੱਜੇ, ਜਿਨ੍ਹਾਂ ਨੂੰ ਮੀਡੀਆ ਸਾਹਮਣੇ ਫੋਨ ਕਰ ਕੇ ਸੱਦਣਾ ਪਿਆ। ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਲ ਇੰਡੀਆਂ ਕਾਂਗਰਸ ਕਮੇਟੀ ਮੀਡੀਆ ਕੋਆਰਡੀਨੇਟਰ ਅਤੇ ਬੁਲਾਰੇ ਵਿੰਗ ਕਮਾਂਡਰ (ਸੇਵਾਮੁਕਤ) ਅਨੁਮਾ ਅਚਾਰੀਆ ਅੱਜ ਮੋਗਾ ’ਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਖੁਦ ਤਾਂ ਸਮੇਂ ਸਰ ਪੁੱਜ ਗਏ ਪਰ ਉਥੇ ਕੋਈ ਵੀ ਸਥਾਨਕ ਕਾਂਗਰਸੀ ਆਗੂ ਨਾ ਪੁੱਜਿਆ। ਉਨ੍ਹਾਂ ਸਥਾਨਕ ਆਗੂਆਂ ਦੀ ਲਾਪ੍ਰਵਾਹੀ ਜ਼ਾਹਿਰ ਕਰਦਿਆਂ ਮੀਡੀਆ ਸਾਹਮਣੇ ਫੋਨ ਕਰ ਕੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਅਤੇ ਸਥਾਨਕ ਹਲਕਾ ਇੰਚਾਰਜ ਮੈਡਮ ਮਾਲਵਿਕਾ ਸੂਦ ਸੱਚਰ ਨੂੰ ਸੱਦਿਆ। ਇਸ ਦੌਰਾਨ ਫ਼ਰੀਦਕੋਟ ਰਾਖਵਾਂ ਹਲਕੇ ਤੋਂ ਪਾਰਟੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਜਾਂ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਵੀ ਨਹੀਂ ਸੀ, ਜਦੋਂਕਿ ਕੌਮੀ ਆਗੂ ਉਮੀਦਵਾਰ ਦੇ ਹੱਕ ਵਿਚ ਵਰਕਰਾਂ ਵਿਚ ਜੋਸ਼ ਭਰਨ ਲਈ ਪੁੱਜੇ ਸਨ। ਇਸ ਦੌਰਾਨ ਕਈ ਆਗੂ ਬਹਾਨਾ ਬਣਾ ਗਏ, ਜਿਸ ਕਾਰਨ ਬਹੁਤ ਘੱਟ ਗਿਣਤੀ ਵਰਕਰ ਹੀ ਪੁੱਜੇ। ਇਸ ਮੌਕੇ ਅਨੁਮਾ ਅਚਾਰੀਆ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਦਾ ਮੁਕਾਬਲਾ ਇਸ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਾਲ ਹੈ। ਇਥੋਂ ਕਾਂਗਰਸ ਉਮੀਦਵਾਰ ਦੇ ਚੋਣ ਪ੍ਰਚਾਰ ਵਿਚ ਸਥਾਨਕ ਆਗੂਆਂ ਦੇ ਗੈਰ ਹਾਜ਼ਰ ਰਹਿਣ ਬਾਰੇ ਵੀ ਉਹ ਕੋਈ ਤਸੱਲੀ ਬਖ਼ਸ ਜਵਾਬ ਨਾ ਦੇ ਸਕੇ। ਉਨ੍ਹਾਂ ਮੰਨਿਆ ਕਿ ਕਾਂਗਰਸੀ ਆਗੂਆਂ ਵਿਚ ਤਾਲਮੇਲ ਦੀ ਘਾਟ ਰਹੀ ਹੈ ਪਰ ਉਹ ਭਵਿੱਖ ਵਿਚ ਇਹ ਘਾਟ ਦੂਰ ਕਰਨ ਦੀ ਕੋਸ਼ਿਸ਼ ਕਰਨਗੇ।

Advertisement

Advertisement
Advertisement