For the best experience, open
https://m.punjabitribuneonline.com
on your mobile browser.
Advertisement

ਬੀਕੇਯੂ (ਕਾਦੀਆਂ) ਦੇ ਆਗੂਆਂ ਨੇ ਡੀਸੀ ਨੂੰ ਮੰਗ ਪੱਤਰ ਸੌਂਪਿਆ

11:37 AM Sep 11, 2024 IST
ਬੀਕੇਯੂ  ਕਾਦੀਆਂ  ਦੇ ਆਗੂਆਂ ਨੇ ਡੀਸੀ ਨੂੰ ਮੰਗ ਪੱਤਰ ਸੌਂਪਿਆ
ਡੀਸੀ ਰੂਪਨਗਰ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ।
Advertisement

ਪੱਤਰ ਪ੍ਰੇਰਕ
ਰੂਪਨਗਰ, 10 ਸਤੰਬਰ
ਬੀਕੇਯੂ ਕਾਦੀਆਂ ਵੱਲੋਂ ਕਿਸਾਨੀ ਮੰਗਾਂ ਸਬੰਧੀ ਲਿਖਿਆ ਮੰਗ ਪੱਤਰ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਿਆ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਇਕਬਾਲ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਪਹਿਲਾਂ ਕਿਸਾਨਾਂ ਨਾਲ ਖੜ੍ਹਨ ਅਤੇ ਦਰਪੇਸ਼ ਸਮੱਸਿਆਵਾਂ ਦੇ ਫੌਰੀ ਹੱਲ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਡੀਏਪੀ ਦੀ ਘਾਟ ਨਾਲ ਜੂਝ ਰਿਹਾ ਹੈ, ਸਹਿਕਾਰੀ ਸਭਾਵਾਂ ਵਿੱਚ ਗਾਜਰ, ਆਲੂ, ਮਟਰ ਅਤੇ ਗੰਨੇ ਦੀ ਬੀਜਣ ਲਈ ਖਾਦ ਉਪਲਬਧ ਨਹੀਂ ਹੈ। ਖਾਦ ਵਿਕਰੇਤਾ ਕਿਸਾਨਾਂ ਨੂੰ ਬੇਲੋੜੀ ਸਮੱਗਰੀ ਖਾਦ ਨਾਲ ਖ਼ਰੀਦਣ ਲਈ ਮਜਬੂਰ ਕਰ ਰਹੇ ਹਨ ਆਦਿ।
ਇਸ ਮੌਕੇ ਮੀਤ ਪ੍ਰਧਾਨ ਪੰਜਾਬ ਤਲਵਿੰਦਰ ਸਿੰਘ ਗਗੋਂ ਸੀ, ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ, ਜਸਵੰਤ ਸਿੰਘ ਗੈਕੀ, ਗੁਰਪਾਲ ਸਿੰਘ, ਅਮਰਜੀਤ ਸਿੰਘ ਕਕਰਾਲੀ, ਹਰਿੰਦਰ ਸਿੰਘ ਸਲੋਮਾਜਰਾ, ਬਰਿੰਦਰ ਸਿੰਘ ਬੰਮਨਾੜਾ, ਕੁਲਬੀਰ ਸਿੰਘ ਕੰਧੋਲਾ, ਜਰਨੈਲ ਸਿੰਘ ਗੋਸਲਾਂ, ਕਰਮਜੀਤ ਸਿੰਘ, ਭਗਤ ਸਿੰਘ, ਸੁਖਦੇਵ ਸਿੰਘ, ਗੁਰਮੁਖ ਸਿੰਘ, ਹਰਿੰਦਰਜੀਤ ਸਿੰਘ, ਸੁਖਦੀਪ ਸਿੰਘ ਰਣਧੀਰ ਸਿੰਘ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਸਨ।

Advertisement

Advertisement
Advertisement
Author Image

sukhwinder singh

View all posts

Advertisement