ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਨੇ ‘ਇੰਡੀਆ’ ਦੇ ਆਗੂ: ਨੱਢਾ

09:03 AM Apr 08, 2024 IST
ਭਾਜਪਾ ਵਰਕਰਾਂ ਦਾ ਸਵਾਗਤ ਕਬੂਲਦੇ ਹੋਏ ਪਾਰਟੀ ਪ੍ਰਧਾਨ ਜੇਪੀ ਨੱਢਾ। -ਫੋਟੋ: ਪੀਟੀਆਈ

ਅਰਿਯਾਲੂਰ (ਤਾਮਿਲ ਨਾਡੂ), 7 ਅਪਰੈਲ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਦੋਸ਼ ਲਾਇਆ ਕਿ ਜ਼ਮਾਨਤ ’ਤੇ ਰਿਹਾਅ ਹੋਏ ਜਾਂ ਜੇਲ੍ਹ ’ਚ ਬੰਦ ‘ਇੰਡੀਆ’ ਗੱਠਜੋੜ ਦੇ ਆਗੂ ਭ੍ਰਿਸ਼ਟ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ’ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਨੱਢਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਰਗੇ ਆਗੂ ਜੇਲ੍ਹ ਵਿੱਚ ਹਨ ਜਦਕਿ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਸਮੇਤ ਹੋਰ ਕਾਂਗਰਸੀ ਆਗੂ ਜ਼ਮਾਨਤ ’ਤੇ ਹਨ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਮੋਦੀ ਵਿਕਾਸ ਦੇ ਹੱਕ ਵਿੱਚ ਹਨ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਲਈ ਵਚਨਬੱਧ ਹਨ। ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ ਕਿ ਮੈਂ ਭ੍ਰਿਸ਼ਟਾਚਾਰ ਖ਼ਤਮ ਕਰ ਦਿਆਂਗਾ ਪਰ ‘ਇੰਡੀਆ’ ਗੱਠਜੋੜ ਦੇ ਆਗੂ ਭ੍ਰਿਸ਼ਟ ਲੋਕਾਂ ਨੂੰ ਬਚਾਉਣ ਲਈ ਆਖ ਰਹੇ ਹਨ। ਇਹ ਉਨ੍ਹਾਂ ਦੀ ਕਾਰਜਸ਼ੈਲੀ ਹੈ। ਤਾਮਿਲਨਾਡੂ ਵਿੱਚ ਡੀਐੱਮਕੇ ਅਤੇ ਉਸ ਦੀ ਸਹਿਯੋਗੀ ਕਾਂਗਰਸ ਭ੍ਰਿਸ਼ਟ ਹੈ। ਇਹ ਸਾਰੇ ਆਪਣੇ ਪਰਿਵਾਰਾਂ, ਖਾਨਦਾਨਾਂ ਤੇ ਖੁਦ ਨੂੰ ਭ੍ਰਿਸ਼ਟਾਚਾਰ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।’’ ਨੱਢਾ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ ਦੇ ਮਾਮਲੇ ਵਿੱਚ ‘ਲੰਮੀ ਛਾਲ’ ਮਾਰੀ ਹੈ। ਭਾਰਤ 2019 ’ਚ ਦੁਨੀਆ ਦੀ 11ਵੀਂ ਆਰਥਿਕ ਸ਼ਕਤੀ ਸੀ ਜੋ ਮੋਦੀ ਦੀ ਅਗਵਾਈ ਹੇਠ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। -ਪੀਟੀਆਈ

Advertisement

ਡੀਐੱਮਕੇ ਨੂੰ ਵੀ ਭ੍ਰਿਸ਼ਟ ਦੱਸਿਆ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ, ‘‘ਭ੍ਰਿਸ਼ਟ ਡੀਐੱਮਕੇ ਸਰਕਾਰ ਦੀ ਅਗਵਾਈ ਹੇਠ ਤਾਮਿਲ ਨਾਡੂ ਵਿੱਚ ਵਿਕਾਸ ਵੀ ਦਾਅ ’ਤੇ ਹੈ। ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਭਾਰਤ ਲਈ ਡੀਐੱਮਕੇ ਤੇ ਇਸ ਦੇ ਸਹਿਯੋਗੀਆਂ ਨੂੰ ਉਖਾੜ ਸੁੱਟਣਾ ਚਾਹੀਦਾ ਹੈ।’’ ਨੱਢਾ ਨੇ ਡੀਐੱਮਕੇ ਅਤੇ ਕਾਂਗਰਸ ’ਤੇ ਤਮਿਲ ਸੱਭਿਆਚਾਰ, ਵਿਰਾਸਤ ਅਤੇ ਰੀਤੀ-ਰਿਵਾਜ਼ਾਂ ਦੇ ਖ਼ਿਲਾਫ਼ ਜਾਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਸ ਦਾ ਅੰਦਾਜ਼ਾ ਮੋਦੀ ਵੱਲੋਂ ਸੰਸਦ ਵਿੱਚ ਸੇਂਗੋਲ ਦੀ ਸਥਾਪਨਾ ਕੀਤੇ ਜਾਣ ਤੋਂ ਲਾਇਆ ਜਾ ਸਕਦਾ ਹੈ ਜਦੋਂ ਉਨ੍ਹਾਂ (ਡੀਐੱਮਕੇ ਅਤੇ ਕਾਂਗਰਸ) ਨੇ ਇਸ ਦਾ ਵਿਰੋਧ ਕੀਤਾ ਸੀ। ਮੋਦੀ ਤਮਿਲ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਉਹ (ਵਿਰੋਧੀ) ਤਮਿਲ ਸੱਭਿਆਚਾਰ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਤੁਹਾਨੂੰ ਇਹ ਗੱਲ ਸਮਝਣੀ ਚਾਹੀਦੀ ਹੈ।’’

Advertisement
Advertisement