For the best experience, open
https://m.punjabitribuneonline.com
on your mobile browser.
Advertisement

ਅਪਨੀ ਪਾਰਟੀ ਦੇ ਆਗੂਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ

07:47 AM Aug 18, 2024 IST
ਅਪਨੀ ਪਾਰਟੀ ਦੇ ਆਗੂਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ
Advertisement

ਨਵੀਂ ਦਿੱਲੀ, 17 ਅਗਸਤ
ਜੰਮੂ-ਕਸ਼ਮੀਰ ਅਪਨੀ ਪਾਰਟੀ ਦੇ ਉਪ ਪ੍ਰਧਾਨ ਚੌਧਰੀ ਜ਼ੁਲਫ਼ਕਾਰ ਅਲੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ। ਇਹ ਚਰਚਾ ਹੈ ਕਿ ਉਹ ਅਗਲੇ ਮਹੀਨੇ ਕੇਂਦਰ ਸ਼ਾਸਤ ਪ੍ਰਦੇਸ਼ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਪੇਸ਼ੇ ਵਜੋਂ ਵਕੀਲ ਜ਼ੁਲਫਕਾਰ ਅਲੀ ਨੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਟਿਕਟ ’ਤੇ 2008 ਅਤੇ 2014 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜੌਰੀ ਜ਼ਿਲ੍ਹੇ ਦੇ ਦਰਹਾਲ ਵਿਧਾਨ ਸਭਾ ਹਲਕੇ ਤੋਂ ਜਿੱਤ ਪ੍ਰਾਪਤ ਕੀਤੀ ਸੀ। ਦੱਸਣਾ ਬਣਦਾ ਹੈ ਕਿ ਸਾਬਕਾ ਮੰਤਰੀ ਅਲਤਾਫ ਬੁਖਾਰੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਪੀਡੀਪੀ ਆਗੂਆਂ ਨੇ 2020 ਵਿੱਚ ਅਪਨੀ ਪਾਰਟੀ ਦੀ ਸਥਾਪਨਾ ਕੀਤੀ ਸੀ ਅਤੇ ਅਲੀ ਇਸ ਦੇ ਮੋਢੀ ਮੈਂਬਰਾਂ ਵਿੱਚੋਂ ਇੱਕ ਹਨ। ਭਾਜਪਾ ਦੇ ਇਕ ਆਗੂ ਨੇ ਕਿਹਾ ਕਿ ਅਲੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਦਿਆਂ ਵਿਧਾਨ ਸਭਾ ਚੋਣਾਂ ਸਣੇ ਜੰਮੂ-ਕਸ਼ਮੀਰ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ। ਉਸ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ। ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement