ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟੇਦਾਰਾਂ ਵੱਲੋਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨਾਲ ਮੁਲਾਕਾਤ

08:04 AM Jun 20, 2024 IST

ਪੱਤਰ ਪ੍ਰੇਰਕ
ਗੂਹਲਾ ਚੀਕਾ, 19 ਜੂਨ
ਆਬਾਦਕਾਰ ਪਟੇਦਾਰ ਐਸੋਸੀਏਸ਼ਨ ਗੂਹਲਾ ਦੇ ਇੱਕ ਵਫਦ ਨੇ ਅੱਜ ਜ਼ਿਲ੍ਹਾ ਕੈਥਲ ਦੇ ਦੌਰੇ ’ਤੇ ਆਏ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਉਹ ਪੱਟੇਦਾਰਾਂ ਨੂੰ ਮਾਲਕਾਨਾ ਹੱਕ ਦਿਵਾਉਣ। ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਡਾਕਟਰ ਸਾਹਿਬ ਸਿੰਘ ਸੰਧੂ ਨੇ ਦੱਸਿਆ ਕਿ ਭਾਜਪਾ ਦੀ ਖੱਟਰ ਸਰਕਾਰ ਨੇ ਆਬਾਦਕਾਰ ਪਟੇਦਾਰਾਂ ਨੂੰ ਮਾਲਕਾਨਾ ਹੱਕ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਵੱਲੋਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਮੰਗ ਲੰਮੇ ਸਮੇਂ ਤੋਂ ਲਟਕ ਰਹੀ ਹੈ। ਡਾਕਟਰ ਸੰਧੂ ਨੇ ਦੱਸਿਆ ਕਿ ਚੇਅਰਮੈਨ ਲਾਲਪੁਰਾ ਨੇ ਭਰੋਸਾ ਦਿੱਤਾ ਕਿ ਉਹ ਇਹ ਮੰਗ ਪੱਤਰ ਹਰਿਆਣਾ ਸਰਕਾਰ ਨੂੰ ਭੇਜਣਗੇ ਅਤੇ ਮੰਗਾਂ ਪੂਰੀਆਂ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।

Advertisement

Advertisement