For the best experience, open
https://m.punjabitribuneonline.com
on your mobile browser.
Advertisement

ਲੋਕਾਂ ਦੇ ਵੋਟ ਦੇ ਅਧਿਕਾਰ ਬਾਰੇ ਪਾਇਆ ਚਾਨਣਾ

08:38 AM Apr 05, 2024 IST
ਲੋਕਾਂ ਦੇ ਵੋਟ ਦੇ ਅਧਿਕਾਰ ਬਾਰੇ ਪਾਇਆ ਚਾਨਣਾ
ਵੋਟਰਾਂ ਨੂੰ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇ ਹੋਰ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 4 ਅਪਰੈਲ
ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਧਾਨ ਸਭਾ ਚੋਣ ਹਲਕਾ ਅੰਮ੍ਰਿਤਸਰ ਉੱਤਰੀ, ਅੰਮ੍ਰਿਤਸਰ ਪੱਛਮੀ ਅਤੇ ਅੰਮ੍ਰਿਤਸਰ ਕੇਂਦਰੀ ਦੇ ਟਰਾਂਸਜ਼ੈਂਡਰ ਵੋਟਰਾਂ ਲਈ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਗਈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੀਨਾ ਦੇਵੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ’ਤੇ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਟਰਾਂਸਜ਼ੈਂਡਰ ਵੋਟਰਾਂ ਨੂੰ ਅੱਜ ਉਨ੍ਹਾਂ ਦੇ ਘਰਾਂ ਵਿੱਚ ਪਹੁੰਚ ਕਰ ਕੇ ਆਪਣੇ ਵੋਟ ਦੇ ਅਧਿਕਾਰ ਦੀ ਸੂਝ-ਬੂਝ ਨਾਲ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸੇ ਤਰ੍ਹਾਂ ਦੀ ਜਾਗਰੂਕਤਾ ਮੁਹਿੰਮ ਅਗਲੇ ਕੁੱਝ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।ਚੋਣ ਕਮਿਸ਼ਨ ਵਲੋਂ ਇਸ ਵਾਰ ਵੋਟਾਂ ਪੋਲ ਹੋਣ ਸਬੰਧੀ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ। ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਸਾਰੇ ਟਰਾਂਸਜ਼ੈੈਂਡਰ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਮੇਂ ਆਪਣੇ ਵੋਟ ਪਾਉਣ ਦੇ ਸੰਵਿਧਾਨਕ ਹੱਕ ਦੀ ਵਰਤੋਂ ਜ਼ਰੂਰ ਕਰਨ।

Advertisement

Advertisement
Author Image

Advertisement
Advertisement
×