For the best experience, open
https://m.punjabitribuneonline.com
on your mobile browser.
Advertisement

ਲਾਇਸੈਂਸੀ ਹਥਿਆਰ ਜਮ੍ਹਾਂ ਨਾ ਕਰਵਾਉਣ ਵਾਲਿਆਂ ਦੀ ਸੂਚੀ ਤਿਆਰ ਹੋਣ ਲੱਗੀ

08:03 AM May 09, 2024 IST
ਲਾਇਸੈਂਸੀ ਹਥਿਆਰ ਜਮ੍ਹਾਂ ਨਾ ਕਰਵਾਉਣ ਵਾਲਿਆਂ ਦੀ ਸੂਚੀ ਤਿਆਰ ਹੋਣ ਲੱਗੀ
Advertisement

ਪੱਤਰ ਪ੍ਰੇਰਕ
ਰਤੀਆ, 8 ਮਈ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਦਰ ਥਾਣਾ ਇੰਚਾਰਜ ਓਮ ਪ੍ਰਕਾਸ਼ ਅਤੇ ਸ਼ਹਿਰ ਥਾਣਾ ਇੰਚਾਰਜ ਜੈ ਸਿੰਘ ਨੇ ਲਾਇਸੰਸੀ ਹਥਿਆਰ ਜਮ੍ਹਾਂ ਨਾ ਕਰਵਾਉਣ ਵਾਲਿਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਜੋ ਲਾਇਸੈਂਸੀ ਅਸਲਾ ਧਾਰਕ ਸੂਚਨਾ ਦੇਣ ਦੇ ਬਾਵਜੂਦ ਆਪਣਾ ਅਸਲਾ ਜਮ੍ਹਾ ਨਹੀਂ ਕਰਵਾ ਰਹੇ, ਉਨ੍ਹਾਂ ਦੇ ਅਸਲੇ ਦੇ ਲਾਇਸੰਸ ਮੁਅੱਤਲ ਕਰ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲੀਸ ਕਪਤਾਨ ਆਸਥਾ ਮੋਦੀ ਨੇ ਹਥਿਆਰ ਲਾਇਸੰਸ ਧਾਰਕਾਂ ਨੂੰ ਜਲਦੀ ਤੋਂ ਜਲਦੀ ਆਪਣੇ ਲਾਇਸੈਂਸੀ ਹਥਿਆਰ ਨਜ਼ਦੀਕੀ ਥਾਣੇ ਜਾਂ ਗੰਨ ਹਾਊਸ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਡਰ ਮੁਕਤ ਵਾਤਾਵਰਨ ਵਿਚ ਕਰਵਾਉਣ ਦੇ ਉਦੇਸ਼ ਨਾਲ ਲਾਇਸੈਂਸ ਧਾਰਕਾਂ ਨੂੰ ਆਪਣੇ ਹਥਿਆਰ ਬਿਨਾਂ ਕਿਸੇ ਦੇਰੀ ਦੇ ਜਮ੍ਹਾ ਕਰਵਾਉਣੇ ਚਾਹੀਦੇ ਹਨ।

Advertisement

Advertisement
Author Image

joginder kumar

View all posts

Advertisement
Advertisement
×