ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਥਾਨਕ ਸਰਕਾਰਾਂ ਮੰਤਰੀ ਨੇ ਵੱਖ-ਵੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

10:22 AM Nov 28, 2024 IST
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 27 ਨਵੰਬਰ
ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਭਲਾਈ ਸਕੀਮਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪੁੱਜਦਾ ਕਰਨ ਅਤੇ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਸੁਰਿੰਦਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਿਊਂਸਿਪਲ ਡਿਵੈਲਪਮੈਂਟ ਫੰਡਾਂ, ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ-ਫੇਜ਼ 3, 15ਵੇਂ ਵਿੱਤ ਕਮਿਸ਼ਨ ਦੀਆ ਗ੍ਰਾਂਟਾਂ, ਵਿਕਾਸ ਸਕੀਮਾਂ, ਐੱਮਪੀ ਲੈਡ ਪ੍ਰਾਜੈਕਟਾਂ ਅਤੇ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਚੱਲ ਰਹੇ ਅਤੇ ਸ਼ੁਰੂ ਹੋਣ ਵਾਲੇ ਕਾਰਜਾਂ ਦੀ ਸਮੀਖਿਆ ਕੀਤੀ।
ਜ਼ਿਲ੍ਹੇ ਵਿਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਸਾਂਭ-ਸੰਭਾਲ ਦਾ ਜਾਇਜ਼ਾ ਲੈਂਦਿਆਂ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਲੋੜੀਂਦੀ ਮੁਰੰਮਤ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਵਿਚ ਬਣ ਰਹੀਆਂ ਵੱਖ-ਵੱਖ ਸਰਕਾਰੀ ਇਮਾਰਤਾਂ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੇ ਕੰਮਾਂ, ਆਵਾਸ ਯੋਜਨਾ, ਮਗਨਰੇਗਾ ਦੇ ਕੰਮਾਂ, ਜਲ ਸਪਲਾਈ ਤੇ ਸੈਨੀਟੇਸ਼ਨ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਸੀਵਰੇਜ ਬੋਰਡ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਦਿਆਂ ਹੁਸ਼ਿਆਰਪੁਰ, ਗੜ੍ਹਦੀਵਾਲਾ, ਗੜ੍ਹਸ਼ੰਕਰ, ਮਾਹਿਲਪੁਰ, ਤਲਵਾੜਾ ਵਿੱਚ ਚੱਲ ਰਹੇ ਕੰਮਾਂ ਦੀ ਵੀ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਉਦਯੋਗ ਵਿਭਾਗ, ਮੱਛੀ ਪਾਲਣ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਦੀ ਵੀ ਸਮੀਖਿਆ ਕੀਤੀ।

Advertisement

Advertisement