ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਤੀਆਂ ਦੀ ਲੁੱਟ ਹੁਣ ਕਈ ਗੁਣਾਂ ਵਧੀ: ਧਨੇਰ

07:11 AM Sep 29, 2024 IST
ਗੈਸ ਫੈਕਟਰੀ ਵਿਰੋਧੀ ਧਰਨੇ ’ਚ ਨਾਟਕ ਖੇਡਦੇ ਹੋਏ ਅਦਾਕਾਰ।

ਗੈਸ ਫੈਕਟਰੀ ਮਾਮਲਾ

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 28 ਸਤੰਬਰ
ਨੇੜਲੇ ਪਿੰਡ ਅਖਾੜਾ ਵਿੱਚ ਲੱਗ ਰਹੀ ਗੈਸ ਫੈਕਟਰੀ ਦੇ ਵਿਰੋਧ ਵਿੱਚ ਲੱਗੇ ਹੋਏ ਪੱਕੇ ਮੋਰਚੇ ਵਿੱਚ ਅੱਜ ਸਰਕਾਰ ਵਿਰੋਧੀ ਇਨਕਲਾਬੀ ਨਾਅਰੇ ਗੂੰਜੇ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਧਰਨੇ ਨੂੰ ਸ਼ੁਰੂ ਹੋਇਆਂ ਲਗਪਗ ਪੰਜ ਮਹੀਨੇ ਹੋ ਗਏ ਹਨ ਪਰ ਸਰਕਾਰ ਵੱਲੋਂ ਹਾਲੇ ਤੱਕ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਵਿੱਢੀ ਗਈ ਹੈ। ਅੱਜ ਧਰਨੇ ਵਿੱਚ ਬੀਕੇਯੂ (ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਟੀਮ ਨੇ ਸੁਰਿੰਦਰ ਸ਼ਰਮਾ ਦੀ ਨਿਰਦੇਸ਼ਨਾ ਹੇਠ ਦੇਵਿੰਦਰ ਦਮਨ ਦਾ ਨਾਟਕ ‘ਛਿਪਣ ਤੋਂ ਪਹਿਲਾਂ’ ਪੇਸ਼ ਕਰ ਕੇ ਸ਼ਹੀਦਾਂ ਦੇ ਆਦਰਸ਼ਾਂ ਦੀ ਬਾਤ ਪਾਈ। ਧਰਨੇ ਵਿੱਚ ਹੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਵੀ ਮਨਾਇਆ ਗਿਆ। ਧਰਨੇ ਵਿੱਚ ਸਭ ਤੋਂ ਪਹਿਲਾਂ ਇਕਾਈ ਪ੍ਰਧਾਨ ਗੁਰਤੇਜ ਸਿੰਘ ਅਖਾੜਾ ਨੇ ਪਿੰਡ ਵਾਸੀਆਂ ਅਤੇ ਜ਼ਿਲ੍ਹੇ ਭਰ ਦੇ ਬਲਾਕਾਂ ’ਚੋਂ ਪੰਹੁਚੇ ਕਿਸਾਨ ਕਾਰਕੁਨਾਂ ਨੂੰ ਜੀ ਆਇਆਂ ਕਿਹਾ। ਮੀਂਹ ਦੇ ਬਾਵਜੂਦ ਪੰਡਾਲ ’ਚ ਹਰੀਆਂ ਚੁੰਨੀਆਂ ਤੇ ਹਰੀਆਂ ਪੱਗਾਂ ਦਾ ਹੜ੍ਹ ਨਜ਼ਰ ਆਇਆ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਗਤਾਰ ਸਿੰਘ ਦੇਹੜਕਾ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ, ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੂਬਾ ਕਮੇਟੀ ਮੈਂਬਰ ਐਡਵੋਕੇਟ ਅਮਨਦੀਪ ਕੌਰ, ਤਰਸੇਮ ਸਿੰਘ ਬੱਸੂਵਾਲ ਨੇ ਕਿਹਾ ਕਿ ਸ਼ਹੀਦ ਦੀ ਸ਼ਹਾਦਤ ਦਾ ਮਕਸਦ ਲੁੱਟ ਰਹਿਤ ਰਾਜ ਤੇ ਸਮਾਜ ਦੀ ਸਥਾਪਨਾ ਸੀ। ਆਜ਼ਾਦੀ ਲਈ ਫਾਂਸੀ ਚੜ੍ਹਨ ਵਾਲੇ ਸ਼ਹੀਦ ਭਗਤ ਸਿੰਘ ਨੇ ਕਿਹਾ ਸੀ ਕਿ ਇਕ ਯੁੱਧ ਚੱਲ ਰਿਹਾ ਹੈ ਜੋ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਬੰਦੇ ਹੱਥੋਂ ਬੰਦੇ ਦੀ ਲੁੱਟ ਜਾਰੀ ਹੈ। ਬੁਲਾਰਿਆਂ ਨੇ ਕੇਂਦਰ ਤੇ ਸੂਬਾ ਸਰਕਾਰਾਂ ਅਤੇ ਇਨ੍ਹਾਂ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਲੁੱਟ ਦਾ ਰਾਜ ਹੁਣ ਕਈ ਗੁਣਾਂ ਵੱਧ ਗਿਆ ਹੈ। ਸਰਕਾਰਾਂ ਅਡਾਨੀਆਂ ਅੰਬਾਨੀਆਂ ਨੂੰ ਸਭ ਕੁਝ ਲੁਟਾ ਰਹੀਆਂ ਹਨ ਅਤੇ ਲੋਕਾਂ ਨੂੰ ਇਕ ਨਵੀਂ ਗੁਲਾਮੀ ਵੱਲ ਧੱਕਿਆ ਜਾ ਰਿਹਾ ਹੈ ਜੋ ਆਰਥਕਿ ਗੁਲਾਮੀ ਹੈ। ਗੁਲਵੰਤ ਸਿੰਘ, ਗਿਆਨੀ ਜਸਬੀਰ ਸਿੰਘ, ਇੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਗੈਸ ਫੈਟਕਰੀਆਂ ਖ਼ਿਲਾਫ਼ ਸਰਕਾਰ ਨਾਲ ਕਈ ਦੌਰ ਦੀ ਮੀਟਿੰਗ ਹੋ ਚੁੱਕੀ ਹੈ ਪਰ ਸਰਕਾਰ ਹਾਲੇ ਤੱਕ ਟੱਸ ਤੋਂ ਮੱਸ ਨਹੀਂ ਹੋਈ। ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਗਈ।

Advertisement

Advertisement