ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਪ ਰਾਜਪਾਲ ਨੇ ਬਿਜਲੀ ਨੂੰ ਜ਼ਰੂਰੀ ਸੇਵਾਵਾਂ ਵਜੋਂ ਸ਼੍ਰੇਣੀਬੱਧ ਕੀਤਾ

08:34 AM Jul 06, 2023 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜੁਲਾਈ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਬਿਜਲੀ ਨੂੰ ਜ਼ਰੂਰੀ ਸੇਵਾਵਾਂ ਵਜੋਂ ਸ਼੍ਰੇਣੀਬੱਧ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕੰਪਨੀਆਂ ਦੇ ਕਰਮਚਾਰੀਆਂ ਅਤੇ ਇੰਜਨੀਅਰਾਂ ਦੀ ਹੜਤਾਲ ’ਤੇ ਪਾਬੰਦੀ 3 ਜਨਵਰੀ 2024 ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਪ ਰਾਜਪਾਲ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਇੰਜਨੀਅਰਾਂ ਅਤੇ ਕਰਮਚਾਰੀਆਂ ਦੀ ਹੜਤਾਲ ਜਾਂ ਅੰਦੋਲਨ ’ਤੇ ਰੋਕ ਲਗਾਉਣਾ ਜਨਤਕ ਹਿੱਤ ਵਿੱਚ ਜ਼ਰੂਰੀ ਅਤੇ ਉਚਿਤ ਹੈ। ਇਸ ਸਬੰਧੀ ਆਖਰੀ ਨੋਟੀਫਿਕੇਸ਼ਨ 2 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ, ਜਿਸ ਵਿਚ ਬਿਜਲੀ ਮੁਲਾਜ਼ਮਾਂ ਦੀ ਕਿਸੇ ਵੀ ਹੜਤਾਲ ’ਤੇ 3 ਜੁਲਾਈ ਤੱਕ ਪਾਬੰਦੀ ਲਾਈ ਗਈ ਸੀ। ਹੁਣ ਇਸ ਵਿੱਚ ਛੇ ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਹੈ।

Advertisement

Advertisement
Tags :
ਸੇਵਾਵਾਂਸ਼੍ਰੇਣੀਬੱਧਕੀਤਾਜ਼ਰੂਰੀ:ਬਿਜਲੀਰਾਜਪਾਲਵਜੋਂ
Advertisement