For the best experience, open
https://m.punjabitribuneonline.com
on your mobile browser.
Advertisement

ਉਪ ਰਾਜਪਾਲ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਝੰਡੀ ਦਿਖਾਈ

07:47 AM Nov 29, 2023 IST
ਉਪ ਰਾਜਪਾਲ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਝੰਡੀ ਦਿਖਾਈ
ਨਵੀਂ ਦਿੱਲੀ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਝੰਡੀ ਦਿਖਾਉਂਦੇ ਹੋਏ ਵੀਕੇ ਸਕਸੈਨਾ ਤੇ ਹੋਰ। -ਫੋਟੋ: ਮਾਨਸ ਰੰਜਨ ਭੂਈ
Advertisement

ਨਵੀਂ ਦਿੱਲੀ, 28 ਨਵੰਬਰ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਖਜੂਰੀ ਖਾਸ ਖੇਤਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਖੁੰਟੀ ਤੋਂ ਦੇਸ਼ ਵਿਆਪੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ, ਜਿਸ ਦਾ ਉਦੇਸ਼ ਕੇਂਦਰੀ ਯੋਜਨਾਵਾਂ ਬਾਰੇ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਨਾ ਹੈ, ਜਿਨ੍ਹਾਂ ਨੂੰ ਯੋਗ ਹੋਣ ਦੇ ਬਾਵਜੂਦ ਯੋਜਵਾਨਾਂ ਦਾ ਹਾਲੇ ਤੱਕ ਲਾਭ ਨਹੀਂ ਮਿਲਿਆ। ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵੀਕੇ ਸਕਸੈਨਾ ਕਿਹਾ ਕਿ ਇਹ ਯਾਤਰਾ ‘ਵਿਕਸਿਤ ਭਾਰਤ’ ਦਾ ਸੁਫ਼ਨਾ ਪੂਰਾ ਕਰਨ ਵੱਲ ਇਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਵੱਛਤਾ, ਰੁਜ਼ਗਾਰ ਸਮਾਗਮ ਯੋਜਨਾ, ਆਯੁੂਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਵਰਗੀਆਂ ਕਈ ਭਲਾਈ ਸਕੀਮਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਦਾ ਯਾਤਰਾ ਦਾ ਮਕਸਦ ਇਨ੍ਹਾਂ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਰਾਹੀਂ ਸਾਰੀਆਂ ਗ੍ਰਾਮ ਪੰਚਾਇਤਾਂ, ਨਗਰ ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ’ਚ ਲੋਕਾਂ ਨੂੰ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਉਪ ਰਾਜਪਾਲ ਨੇ ਕੇਂਦਰੀ ਏਜੰਸੀਆਂ ਅਤੇ ਕੇਂਦਰ ਤੇ ਦਿੱਲੀ ਸਰਕਾਰਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਭਲਾਈ ਦੇ ਕੰਮਾਂ ਵਿੱਚ ਖੁਦ ਨੂੰ ਸਮਰਪਿਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇ। ਇਸ ਮੌਕੇ ਐਲਜੀ ਨੇ ਸਮਾਗਮ ਵਿੱਚ ਪੁੱਜੇ ਪਤਵੰਤਿਆਂ ਅਤੇ ਅਧਿਕਾਰੀਆਂ ਨੂੰ ਵਿਕਸਿਤ ਭਾਰਤ ਸੰਕਲਤ ਤਹਿਤ ਸਹੁੰ ਵੀ ਚੁਕਾਈ। ਸਮਾਗਮ ਦੌਰਾਨ ਡੀਡੀਏ, ਬੈਂਕਾਂ, ਡਾਕ ਵਿਭਾਗ, ਯੂਆਈਡੀਏਆਈ, ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਅਤੇ ਡਾਕ ਵਿਭਾਗ ਦੇ ਜਾਗਰੂਕਤਾ ਕਿਓਸਕ ਵੀ ਲਗਾਏ ਗਏ ਸਨ। ਇਸ ਮੌਕੇ ਦਿੱਲੀ ਤੋਂ ਸੰਸਦ ਮੈਂਬਰ ਹਰਸ਼ਵਰਧਨ, ਮਨੋਜ ਤਿਵਾੜੀ, ਰਮੇਸ਼ ਬਿਧੂੜੀ, ਪਰਵੇਸ਼ ਸਾਹਿਬ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×