ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਪ ਰਾਜਪਾਲ ਨੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਲਈ ਗਹਿਲੋਤ ਨੂੰ ਨਾਮਜ਼ਦ ਕੀਤਾ

09:33 AM Aug 14, 2024 IST

ਪੱਤਰ ਪ੍ਰੇਰਕ/ਪੀਟੀਆਈ
ਨਵੀਂ ਦਿੱਲੀ, 13 ਅਗਸਤ
ਆਜ਼ਾਦੀ ਦਿਹਾੜੇ ’ਤੇ ਸਮਾਗਮ ਮੌਕੇ ਤਿਰੰਗਾ ਲਹਿਰਾਉਣ ਦਾ ਮਾਮਲਾ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਰਾਜ ਨਿਵਾਸ ਵਿਚਾਲੇ ਨਵੇਂ ਟਕਰਾਅ ਦਾ ਕਾਰਨ ਬਣ ਗਿਆ ਹੈ। ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਨੇ ਛਤਰਸਾਲ ਸਟੇਡੀਅਮ ’ਚ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਣ ਲਈ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੂੰ ਨਾਮਜ਼ਦ ਕੀਤਾ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਐੱਲਜੀ ਦੇ ਇਸ ਕਦਮ ਨਾਲ ‘ਆਪ’ ਅਤੇ ਐੱਲਜੀ ਸਕੱਤਰੇਤ ਵਿਚਾਲੇ ਟਕਰਾਅ ਦਾ ਨਵਾਂ ਪਿੜ ਬੰਨ੍ਹ ਦਿੱਤਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ ਐੱਲਜੀ ਵੱਲੋਂ ਦਿੱਲੀ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੂੰ ਤਿਰੰਗਾ ਲਹਿਰਾਉਣ ਲਈ ਨਾਮਜ਼ਦ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ, ‘‘ਇਹ ਕਦਮ ਸਾਡੇ ਸ਼ਾਸਨ ਵਿੱਚ ਲੋਕਾਂ ਦੇ ਫ਼ਤਵੇ ਦੀ ਮਹੱਤਤਾ ਨੂੰ ਮਜ਼ਬੂਤ ਕਰਦਾ ਹੈ ਅਤੇ ਇੱਕ ਚੁਣੇ ਹੋਏ ਨੁਮਾਇੰਦੇ ਨੂੰ ਨਾਮਜ਼ਦ ਕਰਨਾ ਲੋਕਤੰਤਰ ਦੇ ਸਿਧਾਂਤ ਦਾ ਸਨਮਾਨ ਹੈ।’’ ਉਪ ਰਾਜਪਾਲ ਦੇ ਸੈਕਟਰੀ ਅਸ਼ੀਸ਼ ਕੁੰਦਰਾ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਲਿਖੇ ਪੱਤਰ ’ਚ ਕਿਹਾ, ‘‘ਉਪ ਰਾਜਪਾਲ ਨੇ ਜੀਐੱਨਸੀਟੀਡੀ (ਗ੍ਰਹਿ) ਮੰਤਰੀ ਕੈਲਾਸ਼ ਗਹਿਲੋਤ ਨੂੰ ਛਤਰਸਾਲ ਸਟੇਡੀਅਮ ’ਚ ਸੂਬਾ ਪੱਧਰੀ ਸਮਾਗਮ ਮੌਕੇ ਤਿਰੰਗਾ ਲਹਿਰਾਉਣ ਲਈ ਨਾਮਜ਼ਦ ਕੀਤਾ ਹੈ। ਇਸ ਮੁਤਾਬਕ ਲੋੜੀਂਦੇ ਬੰਦੋਬਸਤ ਕੀਤੇ ਜਾਣ।’’ ਇਸ ਕਾਰਨ ਹੁਣ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱੱਧਰੀ ਸਮਾਗਮ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਥਾਂ ’ਤੇ ਕੈਬਨਿਟ ਮੰਤਰੀ ਆਤਿਸ਼ੀ ਝੰਡਾ ਨਹੀਂ ਲਹਿਰਾ ਸਕਣਗੇ।

Advertisement

Advertisement
Advertisement