ਮਹਾਰਾਸ਼ਟਰ ਸਰਕਾਰ ਨੇ ਗਊਆਂ ਨੂੰ ਰਾਜਮਾਤਾ ਐਲਾਨਿਆ
07:02 AM Oct 01, 2024 IST
Advertisement
ਮੁੰਬਈ, 30 ਸਤੰਬਰ
ਮਹਾਰਾਸ਼ਟਰ ਸਰਕਾਰ ਨੇ ਭਾਰਤੀ ਸਭਿਆਚਾਰ, ਖੇਤੀਬਾੜੀ ਤੇ ਸਿਹਤ ਸੰਭਾਲ ਵਿਚ ਗਊਆਂ ਦੇ ਮਹੱਤਵ ਦੇ ਮੱਦੇਨਜ਼ਰ ਦੇਸੀ ਗਊਆਂ ਨੂੰ ਰਾਜਮਾਤਾ-ਗੌਮਾਤਾ ਦਾ ਦਰਜਾ ਦਿੱਤਾ ਹੈ। ਸੂਬਾ ਸਰਕਾਰ ਨੇ ਇਹ ਐਲਾਨ ਆਗਾਮੀ ਚੋਣਾਂ ਤੋਂ ਪਹਿਲਾਂ ਕੀਤਾ ਹੈ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੁੰਬਈ ਵਿੱਚ ਰਾਜ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਦੱਸਿਆ ਕਿ ਦੇਸੀ ਗਾਵਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਇਨ੍ਹਾਂ ਗਊਆਂ ਲਈ ਚਾਰਾ ਵੀ ਮੁਹੱਈਆ ਕਰਵਾਏਗੀ। ਰਾਜ ਮੰਤਰੀ ਮੰਡਲ ਨੇ ਪਸ਼ੂ ਪਾਲਣ ਵਿਭਾਗ ਦੇ ਗਊਆਂ ਦੀ ਸਾਂਭ ਸੰਭਾਲ ਕਰਦੇ ਸੰਚਾਲਕਾਂ ਨੂੰ ਪ੍ਰਤੀ ਪਸ਼ੂ 50 ਰੁਪਏ ਰੋਜ਼ਾਨਾ ਸਬਸਿਡੀ ਦੇਣ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ ਜਿਨ੍ਹਾਂ ਦੀ ਨਿਗਰਾਨੀ ਮਹਾਰਾਸ਼ਟਰ ਕਾਓ ਸ਼ੈਲਟਰ ਕਮਿਸ਼ਨਰੇਟ ਕਰੇਗਾ। -ਪੀਟੀਆਈ
Advertisement
Advertisement
Advertisement