For the best experience, open
https://m.punjabitribuneonline.com
on your mobile browser.
Advertisement

ਮਹਾਰਾਸ਼ਟਰ ਸਰਕਾਰ ਨੇ ਸ਼ਿਵਾਜੀ ਮਹਾਰਾਜ ਦੇ ਨਵੇਂ ਬੁੱਤ ਲਈ ਟੈਂਡਰ ਜਾਰੀ ਕੀਤਾ

12:51 PM Sep 25, 2024 IST
ਮਹਾਰਾਸ਼ਟਰ ਸਰਕਾਰ ਨੇ ਸ਼ਿਵਾਜੀ ਮਹਾਰਾਜ ਦੇ ਨਵੇਂ ਬੁੱਤ ਲਈ ਟੈਂਡਰ ਜਾਰੀ ਕੀਤਾ
ਪੁਰਾਣੀ ਤਸਵੀਰ।
Advertisement
ਮੁੰਬਈ, 25 ਸਤੰਬਰ
ਸਿੰਧੂਦੁਰਗ ਵਿੱਚ ਸ਼ਿਵਾਜੀ ਮਹਾਰਾਜ ਦਾ ਬੁੱਤ ਦੇ ਡਿੱਗਣ ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਉੱਥੇ 60 ਫੁੱਟ ਉੱਚੇ ਨਵੇਂ ਬੁੱਤ ਦੇ ਨਿਰਮਾਣ ਲਈ ਟੈਂਡਰ ਜਾਰੀ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਹ ਬੁੱਤ 20 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤੇ ਸਰਕਾਰ ਨੇ ਕੰਮ ਨੂੰ ਪੂਰਾ ਕਰਨ ਲਈ ਛੇ ਮਹੀਨਿਆਂ ਦਾ ਸਮਾਂ ਤੈਅ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੰਧੂਦੁਰਗ ਜ਼ਿਲ੍ਹੇ ਦੀ ਮਾਲਵਨ ਤਹਿਸੀਲ ਦੇ ਰਾਜਕੋਟ ਕਿਲ੍ਹੇ ਵਿੱਚ ਲੱਗਿਆ ਸ਼ਿਵਾਜੀ ਮਹਾਰਾਜ ਦਾ ਬੁੱਤ 26 ਅਗਸਤ ਨੂੰ ਤੇਜ਼ ਹਵਾਵਾਂ ਦੌਰਾਨ ਢਹਿ ਗਿਆ ਸੀ।
ਮੂਰਤੀ ਦੇ ਬੁੱਤਸਾਜ਼ ਜੈਦੀਪ ਆਪਟੇ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਲੋਕ ਨਿਰਮਾਣ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨਵੀਂ ਮੂਰਤੀ ਦੇ ਨਿਰਮਾਣ ਲਈ ਟੈਂਡਰ ਜਾਰੀ ਕੀਤਾ ਗਿਆ ਹੈ ਅਤੇ ਇਸ ਦੀ ਉਚਾਈ 60 ਫੁੱਟ ਹੋਵੇਗੀ। ਅਧਿਕਾਰੀ ਨੇ ਕਿਹਾ ਕਿ ਇਸ ਦੀ ਇੰਜਨੀਅਰਿੰਗ, ਸਥਾਪਨਾ ਅਤੇ ਸਾਂਭ-ਸੰਭਾਲ ਸਮੇਤ ਕੁੱਲ ਲਾਗਤ 20 ਕਰੋੜ ਰੁਪਏ ਹੋਵੇਗੀ। ਸਰਕਾਰ ਨੇ ਕੰਮ ਨੂੰ ਪੂਰਾ ਕਰਨ ਲਈ ਛੇ ਮਹੀਨੇ ਦਾ ਸਮਾਂ ਦਿੱਤਾ ਹੈ। ਪੀਟੀਆਈ
Advertisement
Advertisement
Author Image

Puneet Sharma

View all posts

Advertisement