ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਪਨੀ ਨਾਲ 33 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ

10:11 AM Jun 17, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 16 ਜੂਨ
ਇਥੋਂ ਦੇ ਡੱਬਵਾਲੀ ਰੋਡ ’ਤੇ ਸਥਿਤ ਇੱਕ ਕੰਪਨੀ ਨਾਲ ਕਰੀਬ 33 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ’ਚ ਪੁਲੀਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ 19 ਜੂਨ ਤੱਕ ਦਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮੁਲਜ਼ਮ ਦੀ ਪਛਾਣ ਕੰਪਨੀ ਦੇ ਮੁਲਾਜ਼ਮ ਸਾਕੇਸ਼ ਕੁਮਾਰ ਸੀ ਈਰਾ ਗਰੁੱਪ, ਬਰਨਾਲਾ ਰੋਡ, ਸਿਰਸਾ ਵਜੋਂ ਹੋਈ ਹੈ। ਐਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਬਲਾਕ ਵਾਸੀ ਸੰਜੀਵ ਗੁਪਤਾ ਡੱਬਵਾਲੀ ਰੋਡ ’ਤੇ ਇੱਕ ਕੰਪਨੀ ਹੈ, ਜੋ ਰਾਈਸ ਮਿਲ ਦੇ ਪੁਰਜੇ ਬਣਾਉਣ ਤੇ ਸਪਲਾਈ ਦਾ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਮਾਲਕ ਸੰਜੀਵ ਗੁਪਤਾ ਨੇ ਸਿਵਲ ਲਾਈਨ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੰਪਨੀ ’ਚ ਕੰਮ ਕਰਦੇ ਇਕ ਮੁਲਾਜ਼ਮ ਨੇ ਕੰਪਨੀ ’ਚ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਹੈ। ਕੰਪਨੀ ਮਾਲਕ ਨੇ 33 ਕਰੋੜ ਰੁਪਏ ਦੀ ਧੋਖਾਧੜੀ ਕੀਤੇ ਜਾਣ ਦੇ ਦੋਸ਼ ਲਾਏ ਸਨ ਜਿਸ ਮਗਰੋਂ ਇਸ ਮਾਮਲੇ ’ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਐਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮ ਬਣਾਈ ਗਈ, ਜਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਪ੍ਰਾਪਤ ਕਰ ਲਈ ਹੈ। ਉਨ੍ਹਾਂ ਨੇ ਦੱਸਿਆ ਕਿ ਕੰਪਨੀ ਦਾ ਲੈਣ-ਦੇਣ ਮੁਲਜ਼ਮ ਵੇਖਦਾ ਸੀ ਅਤੇ ਕੰਪਨੀ ਮਾਲਕਾਂ ਤੋਂ ਓਟੀਪੀ ਲੈ ਕੇ ਕਰੋੜਾਂ ਰੁਪਏ ਦੇ ਘੁਟਾਲਿਆਂ ਨੂੰ ਅੰਜਾਮ ਦਿੰਦਾ ਸੀ। ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement
Advertisement