For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ’ਚ ਭਾਜਪਾ ਤੇ ਇੰਡੀਆ ਗੱਠਜੋੜ ਦਰਮਿਆਨ ਮੁੱਖ ਮੁਕਾਬਲਾ

08:34 AM Jun 01, 2024 IST
ਚੰਡੀਗੜ੍ਹ ’ਚ ਭਾਜਪਾ ਤੇ ਇੰਡੀਆ ਗੱਠਜੋੜ ਦਰਮਿਆਨ ਮੁੱਖ ਮੁਕਾਬਲਾ
ਮਨਸਾ ਦੇਵੀ ਮੰਦਰ ਵਿੱਚ ਮੱਥਾ ਟੇਕਣ ਮਗਰੋਂ ਆਪਣੀ ਪਤਨੀ ਨਾਲ ਭਾਜਪਾ ਉਮੀਦਵਾਰ ਸੰਜੇ ਟੰਡਨ।
Advertisement

ਮੁਕੇਸ਼ ਕੁਮਾਰ
ਚੰਡੀਗੜ੍ਹ, 31 ਮਈ
ਚੰਡੀਗੜ੍ਹ ਲੋਕ ਸਭਾ ਸੀਟ ਲਈ ਭਲਕੇ ਸ਼ਨਿਚਰਵਾਰ ਨੂੰ ਵੋਟਿੰਗ ਹੋਣ ਜਾ ਰਹੀ ਹੈ। ਇਸ ਵਾਰ ਮੁੱਖ ਮੁਕਾਬਲਾ ਭਾਜਪਾ ਅਤੇ ਇੰਡੀਆ ਗੱਠਜੋੜ ਦਰਮਿਆਨ ਹੈ। ਐਤਕੀਂ ਜਿੱਥੇ ਭਾਜਪਾ ਉਮੀਦਵਾਰ ਸੰਜੇ ਟੰਡਨ ਅਤੇ ਇੰਡੀਆ ਗਠਜੋੜ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਇੱਕ-ਦੂਜੇ ਨੂੰ ਸਖ਼ਤ ਟੱਕਰ ਦੇ ਰਹੇ ਹਨ, ਉਥੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਡਾ. ਰਿਤੂ ਸਿੰਘ ਵੀ ਦੋਵਾਂ ਉਮੀਦਵਾਰਾਂ ਦਾ ਗਣਿਤ ਵਿਗਾੜ ਸਕਦੀ ਹੈ।

Advertisement

ਸਵੇਰ ਦੀ ਸੈਰ ਮੌਕੇ ਸਮਰਥਕਾਂ ਨਾਲ ਗੱਲਬਾਤ ਕਰਦੇ ਹੋਏ ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ। -ਫੋਟੋਆਂ: ਟ੍ਰਿਬਿਊਨ

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਭਾਜਪਾ ਤੇ ਇੰਡੀਆ ਗੱਠਜੋੜ ਦੇ ਉਮੀਦਵਾਰ ਆਪੋ-ਆਪਣੇ ਤੌਰ ’ਤੇ ਜਿੱਤ ਦਾ ਦਾਅਵਾ ਕਰ ਰਹੇ ਹਨ ਪਰ ਇਨ੍ਹਾਂ ਦੀ ਜਿੱਤ ਦੇ ਦਾਅਵਿਆਂ ਨੂੰ ਬੂਰ ਪੈਂਦਾ ਹੈ ਜਾਂ ਨਹੀਂ ਇਹ ਚਾਰ ਜੂਨ ਨੂੰ ਆਉਣ ਵਾਲੇ ਨਤੀਜਿਆਂ ਤੋਂ ਹੀ ਪਤਾ ਚਲ ਸਕੇਗਾ। ਇਸ ਬਾਰ ਭਾਜਪਾ, ਇੰਡੀਆ ਗੱਠਜੋੜ ਅਤੇ ਬਸਪਾ ਦੇ ਉਮੀਦਵਾਰਾਂ ਸਮੇਤ ਕੁਲ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਸੀਟ ਲਈ ਚੋਣ ਅਖਾੜੇ ਵਿੱਚ ਉਤਾਰੇ ਗਏ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਦੇ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਮਗਰੋਂ ਇਹ ਮੁਕਾਬਲਾ ਦਿਲਚਸਪ ਹੋ ਗਿਆ ਹੈ। ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਨੇ ਪੁਲੀਸ ਪ੍ਰਸ਼ਾਸਨ ਦੇ ਨਾਲ ਮੀਟਿੰਗ ਕਰਕੇ ਇਹ ਚੋਣ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ’ਤੇ ਜ਼ੋਰ ਦਿੱਤਾ।
ਉਨ੍ਹਾਂ ਹਦਾਇਤ ਦਿੱਤੀ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗਲਤੀ ਕਰਨ ਵਾਲੇ ਕਿਸੇ ਵਿਅਕਤੀ ਨੂੰ ਨਹੀਂ ਬਖ਼ਸ਼ਿਆ ਜਾਵੇਗਾ। ਇਸ ਦੇ ਨਾਲ ਸ਼ਰਾਰਤੀ ਤੱਤਾਂ ’ਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਚੋਣਾਂ ਸਬੰਧੀ ਐੱਸਐੱਸਪੀ ਖੁਦ ਨਜ਼ਰ ਰੱਖ ਰਹੀ ਹੈ, ਉਨ੍ਹਾਂ ਬੀਤੀ ਦੇਰ ਰਾਤ ਸ਼ਹਿਰ ਦੇ ਹੋਟਲਾਂ ਸਣੇ ਧਰਮਸ਼ਾਲਾਵਾਂ ਅਤੇ ਹੋਰ ਥਾਵਾਂ ’ਤੇ ਜਾ ਕੇ ਚੈਕਿੰਗ ਕੀਤੀ। ਉਹ ਸਾਰੇ ਸੁਰੱਖਿਆ ਪ੍ਰਬੰਧਾਂ ’ਤੇ ਖੁਦ ਨਿਗਰਾਨੀ ਰੱਖਣਗੇ। ਉਨ੍ਹਾਂ ਸ਼ਹਿਰ ਦੇ ਗੈਰ-ਨਾਗਰਿਕ ਤੇ ਵੋਟਰਾਂ ਨੂੰ ਅੱਜ ਹੀ ਸ਼ਹਿਰ ਛੱਡਣ ਦੇ ਆਦੇਸ਼ ਦਿੱਤੇ।

Advertisement
Author Image

joginder kumar

View all posts

Advertisement
Advertisement
×