ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਤ, ਕਿਸਾਨੀ ਤੇ ਖੇਤੀਬਾੜੀ ਨੂੰ ਬਚਾਉਣ ਦੀ ਮੁੱਖ ਲੋੜ: ਉਗਰਾਹਾਂ

07:08 AM Apr 27, 2024 IST

ਰਮੇਸ਼ ਭਾਰਦਵਾਜ
ਲਹਿਰਾਗਾਗਾ, 26 ਅਪਰੈਲ
ਅੱਜ ਨੇੜਲੇ ਪਿੰਡ ਸੰਗਤਪੁਰਾ ਦੇ ਗਰੂਘਰ ਵਿੱਚ ਕਿਸਾਨ ਸੰਘਰਸ਼ ਦੇ ਸ਼ਹੀਦ ਕਰਮਜੀਤ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਸਰਦਾਰ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਹੀਦ ਕਰਮਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਮਜੀਤ ਸਿੰਘ ਸੰਗਤਪੁਰਾ ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੀਆਂ ਮੰਡੀਆਂ ਨੂੰ ਬਚਾਉਣ ਲਈ ਆਪਣੀ ਜਾਨ ਦੀ ਬਾਜ਼ੀ ਲਾ ਗਿਆ। ਕਰਮਜੀਤ ਸਿੰਘ ਸੰਗਤਪੁਰਾ ਦਾ ਜਾਣਾ ਪਰਿਵਾਰ ਅਤੇ ਜਥੇਬੰਦੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹ ਕਿਸਾਨ ਲਹਿਰ ਦਾ ਸ਼ਹੀਦ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਜੁੰਡਲੀ ਤੋਂ ਕਿਸਾਨੀ, ਕਿਰਤ ਅਤੇ ਖੇਤੀਬਾੜੀ ਨੂੰ ਬਚਾਉਣ ਦੀ ਲੋੜ ਹੈ। ਉਸਦਾ ਇਕੋ ਇਕ ਰਾਹ ਸੰਘਰਸ਼ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਹੋਰ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਦਾ ਲਗਾਤਾਰ ਘਾਣ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।

Advertisement

Advertisement
Advertisement